ਫਰੀਦਕੋਟ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੇ ਅੰਦਰ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਜੇਲ੍ਹ ਅੰਦਰੋਂ 16 ਮੋਬਾਈਲ ਫੋਨ ਅਤੇ 64 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ । ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਸਿਟੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਅਣਪਛਾਤੇ ਲੋਕਾਂ ਖਿਲਾਫ਼ ਕੇਸ ਦਰਜ ਕਰਵਾਇਆ ਹੈ।
ਫਰੀਦਕੋਟ ਸਿਟੀ ਪੁਲਿਸ ਨੂੰ ਪਹਿਲੇ ਮਾਮਲੇ ਵਿੱਚ ਦਿੱਤੀ ਗਈ ਸ਼ਿਕਾਇਤ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜੇਲ੍ਹ ਵਿੱਚ ਤਲਾਸ਼ੀ ਅਭਿਆਨ ਦੇ ਦੌਰਾਨ 9 ਮੋਬਾਈਲ, 3 ਚਾਰਜਰ, 2 ਬੈਟਰੀਆਂ ਤੇ 45 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ। ਜਦਕਿ ਦੂਜੇ ਮਾਮਲੇ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਜਸਕਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚ ਸਰਚ ਆਪ੍ਰੇਸ਼ਨ ਦੌਰਾਨ 7 ਕੀ-ਪੈਡ ਮੋਬਾਈਲ, 1 ਹੀਟਰ ਸਪਰਿੰਗ ਤੇ 19 ਜਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ ਹਨ।
ਇਹ ਵੀ ਪੜ੍ਹੋ: ਰੋਪੜ ਦੀ 8 ਸਾਲਾ ਸਾਨਵੀ ਨੇ ਵਧਾਇਆ ਮਾਣ, ਰੂਸ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ
ਦੱਸ ਦੇਈਏ ਕਿ ਦੋਹਾਂ ਮਾਮਲਿਆਂ ਵਿੱਚ ਬਰਾਮਦਗੀ ‘ਤੇ ਅਣਪਛਾਤੇ ਲੋਕਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਦੀ ਸਿਫਾਰਿਸ਼ ਕੀਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਨੇ ਇਹ ਬਰਾਮਦਗੀ 7 ਤੋਂ 17 ਜੁਲਾਈ ਦੇ ਵਿਚਾਲੇ ਦੀ ਹੈ। ਫਰੀਦਕੋਟ ਸਿਟੀ ਥਾਣਾ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਲੋਕਾਂ ਦੇ ਖਿਲਾਫ਼ ਮੁਕੱਦਮਾ ਦਰਜ ਕੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: