ਫਰੀਦਕੋਟ ਜ਼ਿਲ੍ਹੇ ਵਿੱਚ 23 ਸਤੰਬਰ ਦਿਨ ਸ਼ਨੀਵਾਰ ਨੂੰ ਸਾਰੇ ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ । ਇਹ ਹੁਕਮ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਹਰ ਸਾਲ ਬਾਬਾ ਸ਼ੇਖ ਫ਼ਰੀਦ ਦੇ ਆਗਮਨ ਪੁਰਬ ਦੇ ਸਮਾਗਮਾਂ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਵਾਰ ਜ਼ਿਲ੍ਹੇ ਵਿੱਚ 23 ਸਤੰਬਰ ਨੂੰ ਮੁਕੰਮਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish