faridkot jail phones recovered ਹਮੇਸ਼ਾ ਵਿਵਾਦਾਂ ਚ ਘਿਰੀ ਰਹਿਣ ਵਾਲੀ ਫਰੀਦਕੋਟ ਦੀ ਮਾਂਡਰਨ ਜ਼ੇਲ੍ਹ ਇੱਕ ਵਾਰ ਫਿਰ ਚਰਚਾ ‘ਚ ਆਈ ਹੈ। ਜਦੋ ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ 4 ਹਵਾਲਾਤੀਆ ਕੋਲੋ 2 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ। ਜਦਕਿ 4 ਮੋਬਾਇਲ ਫ਼ੋਨ ਲਾਵਾਰਿਸ ਹਾਲਤ ਚ ਬ੍ਰਾਮਦ ਕੀਤੇ ਗਏ।
ਜਿਸ ਤੋਂ ਬਾਅਦ ਜ਼ੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ‘ਤੇ ਚਾਰ ਹਵਾਲਾਤੀਆਂ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਗੌਰਤਲਬ ਹੈ ਕੇ ਇਨ੍ਹਾਂ ਚਾਰ ਹਵਾਲਾਤੀਆ ‘ਚ ਇੱਕ ਹਵਾਲਾਤੀ ਉਹ ਵੀ ਹੈ, ਜਿਸ ਤੇ ਆਰੋਪ ਲੱਗੇ ਹਨ ਕਿ ਉਸ ਵੱਲੋਂ ਹਾਈਕੋਰਟ ਦੇ ਆਪਣੇ ਵਕੀਲ ਨੂੰ ਜੇਲ ਅੰਦਰੋਂ ਹੀ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਨੂੰ ਲੈਕੇ ਹਾਈਕੋਰਟ ਦੇ ਵਕੀਲ ਵੱਲੋਂ ਅੰਬਾਲਾ (ਹਰਿਆਣਾ) ਵਿਖੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ਼ ਕਰਵਾਈ ਜਾ ਚੁੱਕੀ ਹੈ। ਜਾਣਕਾਰੀ ਮੁਤਾਬਕ ਉਕਤ ਕੈਦੀ ਖਿਲਾਫ 2021 ਚ ਫਰੀਦਕੋਟ ਵਿਖੇ NDPS ਐਕਟ ਤਹਿਤ ਮਾਮਲਾ ਦਰਜ਼ ਹੈ। ਜਿਸ ਵੱਲੋਂ ਆਪਣੇ ਵਕੀਲ ਜਰੀਏ ਹਾਈਕੋਰਟ ਚ ਜ਼ਮਾਨਤ ਅਰਜ਼ੀ ਲਗਾਈ ਗਈ ਸੀ। ਪਰ ਦੋ ਵਾਰ ਉਸ ਦੀ ਜ਼ਮਾਨਤ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਸ ਵੱਲੋਂ ਆਪਣੇ ਵਕੀਲ ਨੂੰ ਜਾਨੋ ਮਾਰਨ ਦੀ ਧਮਕੀ ਤੱਕ ਦੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਇਸ ਮਾਮਲੇ ਚ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕੇ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ਤੇ ਚਾਰ ਹਵਾਲਾਤੀਆਂ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਦੋ ਮੋਬਾਇਲ ਫ਼ੋਨ ਬ੍ਰਾਮਦ ਕੀਤੇ ਗਏ ਹਨ। ਜਦਕਿ ਚਾਰ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਮਿਲੇ ਹਨ। ਜਿਨ੍ਹਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।