ਫਰੀਦਕੋਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫੌਜ ਦੇ ਜਵਾਨ ਅਤੇ ਬਰਖਾਸਤ ਪੁਲਿਸ ਕਰਮਚਾਰੀ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨਾ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ, ਇੱਕ ਹਥਿਆਰ ਅਤੇ 2 ਵਾਹਨ ਬਰਾਮਦ ਕੀਤੇ ਗਏ। ਇਹ ਜਾਣਕਰੀ ਖੁਦ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਮਹੀਨਿਆਂ ਦੀ ਜੇਲ੍ਹ-ਆਧਾਰਿਤ ਨਿਗਰਾਨੀ ਤੋਂ ਬਾਅਦ ਇੱਕ ਸੁਚੱਜੇ ਢੰਗ ਨਾਲ ਚੱਲ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। 1 ਫੌਜ ਦੇ ਜਵਾਨ ਅਤੇ 1 ਬਰਖਾਸਤ ਪੁਲਿਸ ਕਰਮਚਾਰੀ ਸਮੇਤ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ, ਅਤੇ 4.8 ਕਿੱਲੋ ਹੈਰੋਇਨ, ਇੱਕ ਹਥਿਆਰ ਅਤੇ ਇੱਕ ਥਾਰ ਅਤੇ XUV ਵਾਹਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ : ICC ਟੀ-20 ਵਿਸ਼ਵ ਕੱਪ 2026 Super-8, ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਮੁਕਾਬਲਾ ਅੱਜ
ਗ੍ਰਿਫ਼ਤਾਰ ਦੋਸ਼ੀ ਕਈ NDPS ਮਾਮਲਿਆਂ ਵਿੱਚ ਵੀ ਸ਼ਾਮਲ ਰਹੇ ਹਨ। ਮਾਮਲੇ ਸਬੰਧੀ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅੱਗੇ-ਪਿੱਛੇ ਦੇ ਸੰਬੰਧਾਂ ਦੀ ਜਾਂਚ ਲਈ ਤਫ਼ਤੀਸ਼ ਜਾਰੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਜਾਰੀ ਰੱਖਦਿਆਂ ਸੂਬੇ ਵਿੱਚ ਅਮਨ-ਚੈਨ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
























