ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਅੰਦਰ ਕ੍ਰਾਈਮ ਆਗੈਸਟ ਵੁਮੈਨ ਵਿਭਾਗ ਚ ਤਾਇਨਾਤ ਨੇ ਡੀਐਸਪੀ ਨੂੰ ਇੱਕ ਮਾਮਲੇ ਦੀ ਸ਼ਿਕਾਇਤ ਵਿੱਚ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਉਣ ‘ਤੇ ਐਸਐਸਪੀ ਦੇ ਰੀਡਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਡੀਐਸਪੀ ਫਰੀਦਕੋਟ ਦੇ ਪਿੰਡ ਪੱਕਾ ਦੀ ਰਹਿਣ ਵਾਲੀ ਇੱਕ ਵਿਆਹੁਤਾ ਮਹਿਲਾ ਦੀ ਸ਼ਿਕਾਇਤ ਦੀ ਜਾਂਚ ਕਰ ਰਹੇ ਸਨ। ਜਿਸ ਵਿੱਚ ਡੀਐਸਪੀ ਨੇ ਪੀੜਤ ਪਰਿਵਾਰ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲਈ ਅਤੇ ਉਨ੍ਹਾਂ ਦਾ ਮਾਮਲਾ ਵੀ ਹੱਲ ਨਹੀਂ ਕਰਵਾਇਆ। ਇਸ ਤੋਂ ਬਾਅਦ DSP ਵੱਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਾਰਵਾਈ।
ਆਪਣੇ ਵਿਰੁੱਧ ਸ਼ਿਕਾਇਤ ਦਾ ਸੰਕੇਤ ਮਿਲਣ ‘ਤੇ, ਡੀਐਸਪੀ ਰਾਜਨ ਪਾਲ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੇ ਰੀਡਰ ਨਾਲ ਸੰਪਰਕ ਕੀਤਾ ਅਤੇ ਉਸ ਵਿਰੁੱਧ ਉਕਤ ਸ਼ਿਕਾਇਤ ਨੂੰ ਰਫ਼ਾ-ਦਫ਼ਾ ਕਰਵਾਉਣ ਲਈ ਉਸਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ। ਰੀਡਰ ਨੇ ਤੁਰੰਤ ਐਸਐਸਪੀ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ, ਰਾਜਨ ਪਾਲ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਸਿਟੀ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਉਸਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।
ਇਹ ਵੀ ਪੜ੍ਹੋ : ਫਰੀਦਾਬਾਦ : ਜਿਮ ‘ਚ ਵਰਕਆਊਟ ਦੌਰਾਨ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ
ਇਸ ਮਾਮਲੇ ਵਿੱਚ, ਐਸਐਸਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਿਵੇਂ ਹੀ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਉਨ੍ਹਾਂ ਨੇ ਡੀਐਸਪੀ ਵਿਰੁੱਧ ਕੇਸ ਦਰਜ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਇੱਕ ਲੱਖ ਦੇ ਲੈਣ-ਦੇਣ ਦੀ ਜਾਣਕਾਰੀ ਮਿਲੀ ਹੈ ਅਤੇ ਸ਼ਿਕਾਇਤਕਰਤਾ ਪਰਿਵਾਰ ਤੋਂ ਹੋਰ ਪੈਸੇ ਮੰਗੇ ਜਾ ਰਹੇ ਹਨ। ਮਾਮਲੇ ਵਿੱਚ ਡੀਐਸਪੀ ਦਫ਼ਤਰ ਦੇ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਗਰ ਇਸ ਮਾਮਲੇ ਵਿੱਚ ਕਿਸੇ ਦੀ ਹੋਰ ਵੀ ਸ਼ਮੂਲੀਅਤ ਹੋਈ ਤਾਂ ਉਸ ਦੇ ਖਿਲਾਫ ਵੀ ਬੰਦ ਹੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: