ਸ਼ੰਭੂ ਬਾਰਡਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਲੰਬੇ ਸਮੇਂ ਤੋਂ ਸੰਘਰਸ਼ ’ਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹਰਜਿੰਦਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਆਸਪੁਰ ਨਾਲ ਸਬੰਧਤ ਸੀ। ਉਹ ਆਪਣੇ ਪਿੱਛੇ ਹਸਦਾ-ਵਸਦਾ ਪਰਿਵਾਰ ਛੱਡ ਗਿਆ ਹੈ।
ਇਹ ਵੀ ਪੜ੍ਹੋ : RSS ਦੇ ਪ੍ਰੋਗਰਾਮਾਂ ‘ਚ ਹਿੱਸਾ ਲੈ ਸਕਣਗੇ ਸਰਕਾਰੀ ਕਰਮਚਾਰੀ, ਕੇਂਦਰ ਸਰਕਾਰ ਨੇ ਹਟਾਇਆ 58 ਸਾਲ ਪੁਰਾਣਾ ਬੈਨ
ਦੱਸ ਦਈਏ ਕਿ ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਬਾਰਡਰਾਂ ‘ਤੇ ਹੀ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਰਾਹ ਖੁੱਲ੍ਹਣ ‘ਤੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: