ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕਿਸਾਨ ਨੇ ਕਰਜ਼ੇ ਦੇ ਬੋਝ ਤੋਂ ਤੰਗ ਆ ਕੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ। ਲੋਕ ਪੀੜਤ ਪਰਿਵਾਰ ਦੀ ਮਦਦ ਦੀ ਗੁਹਾਰ ਲਗਾ ਰਹੇ ਹਨ।
ਮ੍ਰਿਤਕ ਕਿਸਾਨਾਂ ਦੇ ਚਾਚਾ ਭੋਲਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਰੈਲ ਸਿੰਘ ‘ਤੇ ਕਰੀਬ 7 ਲੱਖ ਰੁਪਏ ਦਾ ਕਰਜ਼ਾ ਸੀ। ਉਸ ਨੇ ਆਪਣੀ ਜਮੀਨ ਅਤੇ ਘਰ ਨੂੰ ਵੇਚ ਕੇ ਕੁਝ ਕਰਜ਼ਾ ਚੁਕਾਇਆ ਸੀ। ਪਰ ਹੁਣ ਉਸ ਦਾ ਮੋਟਰਸਾਈਕਲ ਫਾਈਨਾਂਸ ਕੰਪਨੀ ਚੁੱਕੇ ਕੇ ਲੈ ਗਈ ਸੀ। ਜਨਰੈਲ ਸਿੰਘ ਨੇ ਕਿਸ਼ਤਾਂ ‘ਤੇ ਟ੍ਰੈਕਟਰ ਲਿਆ ਸੀ, ਜਿਸ ਦੀ ਕਿਸ਼ਤ ਵੀ ਉਹ ਨਹੀਂ ਭਰ ਪਾ ਰਿਹਾ ਸੀ। ਜਿਸ ਦੇ ਚਲਦਿਆਂ ਉਸ ਨੂੰ ਵਾਰ-ਵਾਰ ਪੈਸੇ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਬੈਠਕ, 8 ਮਤਿਆਂ ਨੂੰ ਦਿੱਤੀ ਗਈ ਪ੍ਰਵਾਨਗੀ
ਭੋਲਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਪਰੇਸ਼ਾਨੀਆਂ ਦੇ ਕਾਰਨ ਹੀ ਜਨਰਲ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਭੋਲਾ ਸਿੰਘ ਨੇ ਪੀੜਤ ਪਰਿਵਾਰ ਦਾ ਕਰਜਾ ਮੁਆਫ਼ ਕਰਨ ਅਤੇ ਉਨ੍ਹਾਂ ਦੀ ਆਰਥਿਕ ਮਦਦ ਕਰਨ ਦੀ ਗੁਹਾਰ ਲਗਾਈ ਹੈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
