ਮਹਾਂ ਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਖਨੌਰੀ ਸਰਹੱਦ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਨੌਰੀ ਮੋਰਚੇ ਦੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਚਾਨਕ ਸਿਹਤ ਵਿਗੜ ਗਈ। ਦੱਸਿਆ ਜਾ ਰਿਹਾ ਹੈ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਇਆ ਹੈ। ਬਲਦੇਵ ਸਿੰਘ ਸਿਰਸਾ ਦੇ ਹੱਥ-ਪੈਰ ਠੰਡੇ ਹੋਣ ‘ਤੇ ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਲੈ ਗਿਆ।
ਦੱਸਿਆ ਜਾ ਰਿਹਾ ਹੈ ਕਿ ਲਗਭਗ 20 ਦਿਨ ਪਹਿਲਾਂ ਵੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਇਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਨਾਭਾ : ਬਿਜਲੀ ਦੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌ.ਤ
ਵੀਡੀਓ ਲਈ ਕਲਿੱਕ ਕਰੋ -:
