ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਲਗਾਤਾਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀਆਂ ਮੰਗਾ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਸੀ। ਸੈਂਟਰ ਅਤੇ ਪੰਜਾਬ ਸਰਕਾਰ ਤੋਂ ਮੰਗਾਂ ਮਨਾਉਣ ਲਈ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਲਈ 130 ਤੋਂ ਵੱਧ ਦਿਨਾਂ ਤੱਕ ਮਰਨ ਵਰਤ ਰੱਖ ਕੇ ਉਹਨਾਂ ਨੇ ਸਰਕਾਰ ਤੋਂ ਕਿਸਾਨੀ ਮੰਗਾਂ ਨੂੰ ਜਲਦ ਪੂਰਾ ਕਰਨ ਲਈ ਮੰਗ ਕੀਤੀ ਸੀ।
ਪਿਛਲੇ ਦਿਨੀ 7 ਅਪ੍ਰੈਲ ਨੂੰ ਬਰਨਾਲੇ ਦੇ ਧਨੋਲਾ ਅਨਾਜ ਮੰਡੀ ਵਿੱਚ ਵਿਸ਼ੇਸ਼ ਤੌਰ ‘ਤੇ ਕਿਸਾਨੀ ਕਾਨਫਰੰਸ ਵਿੱਚ ਪਹੁੰਚੇ ਜਗਜੀਤ ਸਿੰਘ ਡਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਅਚਾਨਕ ਬਿਮਾਰ ਹੋ ਗਏ ਸਨ। ਜਿਸ ਤੋਂ ਬਾਅਦ ਉਹਨਾਂ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵੱਲੋਂ ਉਹਨਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਸੀ।
ਚਾਰ ਦਿਨਾਂ ਤੋਂ ਬਾਅਦ ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿੱਚੋਂ ਡਿਸਚਾਰਜ ਕੀਤਾ ਗਿਆ ਹੈ। ਇਸ ਮੌਕੇ ਜਗਜੀਤ ਸਿੰਘ ਡਲੇਵਾਲ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦੇ ਆਂ ਉਹਨਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਉਹਨਾਂ ਨੇ ਆਪਣੀ ਸਾਰੀ ਜ਼ਿੰਦਗੀ ਕਿਸਾਨੀ ਸੰਘਰਸ਼ ਲਈ ਲਾ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 33 ਲੱਖ ਰੁ: ਦੀ ਹਵਾਲਾ ਰਾਸ਼ੀ ਸਣੇ ਫੜ੍ਹੇ 3 ਬੰਦੇ
ਉਹਨਾਂ ਕਿਹਾ ਕਿ ਅੱਜ ਕਿਸਾਨੀ ਸੰਘਰਸ਼ ਦੇ ਵੱਡੇ ਕਾਨਫਰਂਸ ਅੰਮ੍ਰਿਤਸਰ ਕੀਤੀ ਜਾ ਰਹੀ ਹੈ ਜੋ ਅੱਜ ਬਰਨਾਲਾ ਤੋਂ ਸਿੱਧਾ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੀ ਕਾਨਫਰੰਸ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਉਨਾਂ ਕਿਸਾਨੀ ਮੋਰਚੇ ਵਿੱਚ ਚੋਰੀ ਹੋਏ ਸਮਾਨ ਤੇ ਵੀ ਬੋਲਦੇ ਕਿਹਾ ਕਿ ਉਹਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਕਿਸਾਨਾਂ ਦੇ ਸਮਾਨ ਚੋਰੀ ਹੋਣ ਵਾਲੀ ਜਾਣਕਾਰੀ ਦਿੱਤੀ ਗਈ ਹੈ ਹਰ ਹਾਲਤ ਵਿੱਚ ਕਿਸਾਨਾਂ ਦੇ ਬਣਦੇ ਹੱਕ ਵਾਪਸ ਲਏ ਜਾਣਗੇ।
ਇਸ ਮੌਕੇ ਜਗਜੀਤ ਸਿੰਘ ਡਲੇਵਾਲ ਦੇ ਪੁੱਤਰ ਗੁਰਪਿੰਦਰ ਸਿੰਘ ਡੱਲੇਵਾਲ ਵੀ ਆਪਣੇ ਪਿਤਾ ਦੇ ਨਾਲ ਮੌਜੂਦ ਰਹੇ। ਜਿਨਾਂ ਵੱਲੋਂ ਵੀ ਨੌਜਵਾਨਾਂ ਨੂੰ ਕਿਸਾਨੀ ਸੰਘਰਸ਼ ਵਿੱਚ ਅੱਗੇ ਆਉਣ ਲਈ ਬੇਨਤੀ ਕੀਤੀ ਗਈ ਹੈ। ਇਸ ਮੌਕੇ ਡਾਕਟਰਾਂ ਵੱਲੋਂ ਉਹਨਾਂ ਨੂੰ ਜਿੱਥੇ ਡਿਸਚਾਰਜ ਕੀਤਾ ਗਿਆ ਹੈ ਉੱਥੇ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
