ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆਂ ਅੱਜ 43 ਦਿਨ ਪੂਰੇ ਹੋ ਚੁੱਕੇ ਹਨ। ਇਸੀ ਵਿਚਕਾਰ ਦੇਰ ਰਾਤ ਡੱਲੇਵਾਲ ਦੀ ਸਿਹਤ ਅਚਾਨਕ ਬਹੁਤ ਜ਼ਿਆਦਾ ਵਿਗੜ ਗਈ ਸੀ। ਡਾਕਟਰਾਂ ਦਾ ਕਹਿਣਾ ਸੀ ਕਿ ਇੱਕ ਵਾਰ ਤਾਂ ਉਹਨਾਂ ਨੂੰ ਲੱਗਿਆ ਕਿ ਜਗਜੀਤ ਸਿੰਘ ਡੱਲੇਵਾਲ ਉਹਨਾਂ ਦੇ ਹੱਥਾਂ ਦੇ ਵਿੱਚੋਂ ਜਾ ਰਹੇ ਹਨ। ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਡਾ. ਸਵੈਮਾਨ ਸਿੰਘ ਨੇ ਸਰਕਾਰ ਨੂੰ ਬਿਨ੍ਹਾਂ ਦੇਰੀ ਕੀਤੇ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ।

Farmer leader Jagjit Dallewal
ਜਗਜੀਤ ਸਿੰਘ ਡੱਲੇਵਾਲ ਬੀਤੀ ਰਾਤ ਕਰੀਬ ਇੱਕ ਘੰਟੇ ਤੱਕ ਬੇਹੋਸ਼ ਰਹੇ। ਉਨ੍ਹਾਂ ਦੀ ਪੁਲਸ ਰੇਟ 42 ਅਤੇ ਬਲੱਡ ਪ੍ਰੈਸ਼ਰ (BP) ਦੀ ਉਪਰਲੀ ਰੇਂਜ 80 ਅਤੇ ਹੇਠਲੀ ਰੇਂਜ 56 ਤੱਕ ਆ ਗਈ। ਡਾਕਟਰਾਂ ਦੀ ਟੀਮ ਨੇ ਉਸ ਦੇ ਹੱਥਾਂ ਅਤੇ ਲੱਤਾਂ ਦੀ ਮਾਲਿਸ਼ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਸ਼ ਆਇਆ। ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਪੀਣ ਲਈ ਪਾਣੀ ਦਿੱਤਾ। ਡੱਲੇਵਾਲ ਦੀ ਸਿਹਤ ਖਰਾਬ ਹੋਣ ਦਾ ਪਤਾ ਲੱਗਦਿਆਂ ਹੀ ਮੋਰਚੇ ‘ਤੇ ਮੌਜੂਦ ਸਾਰੇ ਕਿਸਾਨ ਜਾਗ ਪਏ। ਉਸ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰਾਤ ਨੂੰ ਹੀ ਸਤਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ, ਚੋਣ ਕਮਿਸ਼ਨ ਦੁਪਹਿਰ 2 ਵਜੇ ਕਰੇਗਾ ਪ੍ਰੈਸ ਕਾਨਫਰੰਸ
ਇਸ ਤੋਂ ਪਹਿਲਾਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਮਹਾਪੰਚਾਇਤ ਹੋਈ ਸੀ। ਇੱਥੇ 9 ਮਿੰਟ ਦੇ ਸੰਬੋਧਨ ਤੋਂ ਬਾਅਦ ਡੱਲੇਵਾਲ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਨੂੰ ਚੱਕਰ ਆਇਆ ਅਤੇ ਉਲਟੀਆਂ ਆਉਣ ਲੱਗੀਆਂ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਕ ਟੀਮ ਨੂੰ ਅਲਰਟ ਮੋਡ ‘ਤੇ ਰੱਖ ਦਿੱਤਾ ਹੈ। ਡੱਲੇਵਾਲ ਨੇ ਉਲਟੀਆਂ ਕਰਕੇ ਪਾਣੀ ਪੀਣਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਸਿਹਤ ਬਹੁਤ ਕਮਜ਼ੋਰ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
