ਸ਼ਨੀਵਾਰ ਨੂੰ ਪੰਜਾਬ ਦੀ ਸਿਆਸਤ ‘ਚ ਕਿਸਾਨ ਆਗੂਆਂ ਨੇ ਇੱਕ ਵੱਡਾ ਧਮਾਕਾ ਕੀਤਾ ਹੈ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਲੜਨ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਬਲਵੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਉਮੀਦਵਾਰ ਵੀ ਐਲਾਨਿਆ ਗਿਆ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਕਿਸਾਨਾਂ ਦੇ ਇਸ ਵੱਡੇ ਐਲਾਨ ਨੇ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ ਪੈਦਾ ਕੀਤੀ ਹੈ। ਕਿਸਾਨਾਂ ਨੇ ਅੱਜ ‘ਸੰਯੁਕਤ ਸਮਾਜ ਮੋਰਚਾ’ ਨਾਮ ਦਾ ਮੋਰਚਾ ਬਣਾਇਆ ਹੈ। ਜਿਸ ਨੂੰ ਪੰਜਾਬ ਦੀਆ 32 ਜਥੇਬੰਦੀਆਂ ਵਿੱਚੋਂ 22 ਨੇ ਸਮਰਥਨ ਕੀਤਾ ਹੈ। ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ 2 ਤੋਂ 3 ਹੋਰ ਜਥੇਬੰਦੀਆਂ ਵੀ ਇਸ ਮੋਰਚੇ ਵਿੱਚ ਸ਼ਾਮਿਲ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲੜਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ, ਪੜ੍ਹੋ ਪੂਰੀ ਖਬਰ
ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ‘ਚ ਇਸ ਮੋਰਚੇ ਦਾ ਐਲਾਨ ਕੀਤਾ ਹੈ। ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਨ ਲਈ ਤਿਆਰ ਹਾਂ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜੋ ਵੀ ਪੰਜਾਬ ਦੇ ਭਲੇ ਦੀ ਗੱਲ ਕਰੇਗਾ ਤਾਂ ਉਸ ਨੂੰ ਨਾਲ ਲਿਆਂਦਾ ਜਾਵੇਗਾ। ਹਾਲਾਂਕਿ ਇਸ ਤੋਂ ਪਹਿਲਾ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਸੀ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ ਅਤੇ ਨਾ ਹੀ ਕਿਸੇ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਨਾਮ ਵਰਤਣ ਦੀ ਆਗਿਆ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: