ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਸਾਰੇ ਕਿਸਾਨ ਫਤਹਿ ਮਾਰਚ ਦੇ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਕਿਸਾਨ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ ਆਦਿ ਨੇ ਖੇਤੀ ਕਾਨੂੰਨ ਰੱਦ ਹੋਣ ਦੀ ਅਰਦਾਸ ਕੀਤੀ।
ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਵੱਡਾ ਬਿਆਨ ਵੀ ਦਿੱਤਾ ਗਿਆ। ਬਲਬੀਰ ਰਾਜੇਵਾਲ ਨੇ ਬਿਆਨ ਦਿੰਦਿਆਂ ਕਿਹਾ ਕਿ ਅਸੀਂ ਸਿਰਫ ਅੰਦੋਲਨ ਨੂੰ ਮੁਅੱਤਲ ਕੀਤਾ ਹੈ । ਇਹ ਵਾਪਸ ਨਹੀਂ ਲਿਆ ਗਿਆ । ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਸਾਨੂੰ ਅੰਦੋਲਨ ਨੂੰ ਸਫਲਤਾਪੂਰਵਕ ਖਤਮ ਕਰਨ ਦੀ ਤਾਕਤ ਦੇਵੇ। ਰਾਜੇਵਾਲ ਨੇ ਇਹ ਬਿਆਨ ਮੰਜੀ ਸਾਹਿਬ ਦੀ ਸਟੇਜ ਤੋਂ ਕਿਸਾਨ ਆਗੂਆਂ ਨੂੰ ਸਨਮਾਨਿਤ ਕਰਦਿਆਂ ਦਿੱਤਾ ਗਿਆ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਦਸੰਬਰ ਨੂੰ ਮੋਦੀ ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ 1 ਸਾਲ 15 ਦਿਨ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਨ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨ ਖੁਸ਼ੀ-ਖੁਸ਼ੀ ਜਸ਼ਨ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਪਰਤ ਰਹੇ ਹਨ। ਘਰ ਪਰਤ ਰਹੇ ਕਿਸਾਨਾਂ ਦਾ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਤਿੰਨ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹਾਈਵੇਅ ‘ਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕਰਨ ਲਈ ਖੜ੍ਹੇ ਲੋਕਾਂ ਨੇ ਕਿਹਾ ਤਾਂ ਨਿਹਾਲ ਸਤਿ ਸ਼੍ਰੀ ਅਕਾਲ ਦੇ ਅਸਮਾਨੀ ਨਾਅਰੇ ਲਗਾ ਕੇ ਉਨ੍ਹਾਂ ਦਾ ਸਵਾਗਤ ਕਰ ਰਹੇ ਹਨ, ਨਾਲ ਹੀ ਲੋਕ ਹਾਰ ਪਾ ਕੇ ਕਿਸਾਨਾਂ ਦਾ ਸਨਮਾਨ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -: