ਕਰਨਾਟਕ ‘ਚ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਿਸਾਨਾਂ ਨੇ ਪੰਜਾਬ ‘ਚ ਧਰਨਾ ਖਤਮ ਕਰ ਦਿੱਤਾ ਹੈ। ਪੰਜਾਬ ‘ਚ ਅੰਮ੍ਰਿਤਸਰ ਅਤੇ ਤਰਨਤਾਰਨ ‘ਚ ਕਿਸਾਨਾਂ ਨੇ ਹਾਈਵੇਅ ‘ਤੇ ਜਾਮ ਲਗਾ ਦਿੱਤਾ ਸੀ ਪਰ ਕਿਸਾਨਾਂ ਦੇ ਰਿਹਾਅ ਲਈ ਰਾਜ਼ੀ ਹੋਣ ਤੋਂ ਬਾਅਦ ਸੜਕਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਪਰ ਕਿਸਾਨਾਂ ਨੇ 30 ਸਤੰਬਰ ਨੂੰ ਪੰਜਾਬ ਭਰ ਵਿੱਚ ਹਾਈਵੇ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ।
ਸਾਂਝਾ ਕਿਸਾਨ ਮੋਰਚਾ ਦੇ ਜ਼ੋਨ ਪ੍ਰਧਾਨ ਮੰਗਲ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਬੰਗਲੌਰ ਵਿੱਚ ਕਿਸਾਨਾਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ 2000 ਦੇ ਕਰੀਬ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਕਰਨਾਟਕ ਤੋਂ ਬੰਦ ਦੇ ਸੱਦੇ ਤੋਂ ਬਾਅਦ ਹੀ ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ ਜਾਮ ਕਰ ਦਿੱਤੀਆਂ ਗਈਆਂ। ਪਰ ਹੁਣ ਕਿਸਾਨਾਂ ਨੂੰ ਛੱਡਣ ਲਈ ਰਾਜ਼ੀ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਮੰਗਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਧਰਨਾ ਲਾਇਆ ਗਿਆ ਸੀ। ਅੰਮ੍ਰਿਤਸਰ ਦੇ ਮਾਨਾਵਾਲਾ ਟੋਲ ਪਲਾਜ਼ਾ ਅਤੇ ਹਰੀਕੇ ਵਿਖੇ ਮੁੱਖ ਮਾਰਗ ਬੰਦ ਰਹੇ। ਪਰ ਕਰਨਾਟਕ ਤੋਂ ਸਹਿਮਤੀ ਦਾ ਸੁਨੇਹਾ ਆਉਣ ਤੋਂ ਬਾਅਦ ਇਹ ਰਸਤੇ ਖੋਲ੍ਹ ਦਿੱਤੇ ਗਏ ਹਨ।