ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਪੁਲਿਸ ਮੁਕਾਬਲੇ ‘ਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ 8 ਦਿਨਾਂ ਬਾਅਦ ਬੁੱਧਵਾਰ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਅੱਜ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਸਵੇਰੇ ਖਨੌਰੀ ਬਾਰਡਰ ਲਿਜਾਇਆ ਜਾਵੇਗਾ। ਉਥੇ ਸ਼ਰਧਾਂਜਲੀ ਦੇਣ ਤੋਂ ਬਾਅਦ ਬਠਿੰਡਾ ਦੇ ਜੱਦੀ ਪਿੰਡ ‘ਚ ਨੌਜਵਾਨ ਕਿਸਾਨ ਸ਼ੁਭਕਰਨ ਦਾ ਸਸਕਾਰ ਕੀਤਾ ਜਾਵੇਗਾ।
ਪੰਜਾਬ ਅਤੇ ਹਰਿਆਣਾ ਦੀ ਖਨੌਰੀ ਬਾਰਡਰ ‘ਤੇ ਪੁਲਿਸ ਮੁਕਾਬਲੇ ‘ਚ ਮਾਰੇ ਗਏ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ FIR ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖਿਲਾਫ ਆਈਪੀਸੀ ਦੀ ਧਾਰਾ 302 ਅਤੇ 114 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ਪੁਲਿਸ ‘ਚ 1800 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਇੰਝ ਕਰੋ ਆਨਲਾਈ ਅਪਲਾਈ
ਜਾਣਕਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਤਾਰਾ ਥਾਣੇ ਵਿੱਚ ਦਰਜ ਕੀਤਾ ਗਿਆ ਹੈ।