ਦੋਆਬਾ ਕਿਸਾਨ ਯੂਨੀਅਨ ਨੇ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਹਾਈਵੇਅ ਜਾਮ ਕਰਨ ਦਾ ਫੈਸਲਾ ਲਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਉਹ ਫਿਲਹਾਲ ਇੱਕ ਦਿਨ ਲਈ 26 ਮਈ ਨੂੰ ਜਲੰਧਰ-ਦਿੱਲੀ ਹਾਈਵੇਅ ਨੂੰ ਬੰਦ ਕਰਨਗੇ। ਹਾਈਵੇਅ ਨੂੰ ਬੰਦ ਕਰਨ ਦਾ ਮਕਸਦ ਕਿਸੇ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਸਰਕਾਰ ਨੂੰ ਚੇਤਾਵਨੀ ਦੇਣਾ ਹੈ ਕਿ ਉਹ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਜਲਦੀ ਕਰੇ ਨਹੀਂ ਤਾਂ ਉਹ ਵੱਡਾ ਕਦਮ ਚੁੱਕਣ ਲਈ ਮਜਬੂਰ ਹੋਣਗੇ।
ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਫਗਵਾੜਾ ਵਿੱਚ ਖੰਡ ਮਿੱਲ ਦੇ ਸਾਹਮਣੇ ਹਾਈਵੇਅ ’ਤੇ ਜਾਮ ਲਗਾਇਆ ਜਾਵੇਗਾ । ਗੰਨੇ ਦੇ ਵਧੇ ਹੋਏ ਭਾਅ ਮਿਲਣ ਤੋਂ ਬਾਅਦ ਵੀ ਪਿਛਲੇ ਬਕਾਏ ਅਜੇ ਤੱਕ ਨਹੀਂ ਮਿਲੇ ਹਨ । ਕਿਸਾਨਾਂ ਨੇ ਕਈ ਵਾਰ ਅਧਿਕਾਰੀਆਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜੇ ਹਨ ਪਰ ਕੋਈ ਸੁਣਵਾਈ ਨਹੀਂ ਕਰ ਰਿਹਾ। ਜੇਕਰ ਗੰਨੇ ਦੇ ਸਾਲਾਂ ਬਾਅਦ ਹੀ ਪੈਸੇ ਮਿਲਣਗੇ ਤਾਂ ਉਨ੍ਹਾਂ ਦਾ ਘਾਟਾ ਕਿਵੇਂ ਪੂਰਾ ਹੋਵੇਗਾ।
ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਦੂਜਾ ਵੱਡਾ ਐਲਾਨ, LPG ਗੈਸ ਸਿਲੰਡਰ ‘ਤੇ ਮਿਲੇਗੀ 200 ਰੁਪਏ ਸਬਸਿਡੀ
ਉਨ੍ਹਾਂ ਕਿਹਾ ਕਿ ਜਿੰਨੇ ਪੈਸੇ ਲੈਣੇ ਹਨ ,ਉਸ ਤੋਂ ਕਿਤੇ ਵੱਧ ਤਾਂ ਬੈਂਕ ਦਾ ਵਿਆਜ ਹੋ ਗਿਆ ਹੋਵੇਗਾ । ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਫਗਵਾੜਾ ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਦਿੱਲੀ ਹਾਈਵੇਅ ’ਤੇ ਸਵੇਰੇ 9 ਵਜੇ ਤੋਂ ਧਰਨਾ ਦਿੱਤਾ ਜਾਵੇਗਾ । 26 ਮਈ ਨੂੰ ਦਿੱਤੇ ਜਾ ਰਹੇ ਧਰਨੇ ਵਿੱਚ ਦੋਆਬਾ ਮਾਝਾ ਅਤੇ ਮਾਲਵਾ ਖੇਤਰ ਦੇ ਕਰੀਬ 16 ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨਗੀਆਂ।
ਵੀਡੀਓ ਲਈ ਕਲਿੱਕ ਕਰੋ -: