ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿੰਡ ਭਰਥ ਵਿੱਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਟਕਰਾਅ ਹੋਇਆ ਹੈ। ਦਰਅਸਲ ਪ੍ਰਸ਼ਾਸ਼ਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਗਈ ਸੀ। ਇਸ ਦੌਰਾਨ ਕਿਸਾਨ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਕਈ ਬਜ਼ੁਰਗ ਕਿਸਾਨ ਜ਼ਖਮੀ ਹੋਏ ਹਨ।
ਇਸ ਦੌਰਾਨ ਕਿਸਾਨਾਂ ਦੀ ਖੇਤਾਂ ਵਿੱਚ ਕਣਕ ਦੀ ਖੜ੍ਹੀ ਫ਼ਸਲ ਵੀ ਵਾਹ ਦਿੱਤੀ ਗਈ। ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜ਼ਮੀਨ ਐਕੁਆਇਰ ਕਰਨ ਸਬੰਧੀ ਸਹੀ ਜਾਣਕਾਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਉਚਿਤ ਮੁਆਵਜ਼ਾ ਦਿੱਤਾ ਗਿਆ। ਉਨ੍ਹਾਂ ਪ੍ਰਸ਼ਾਸਨ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਾਰੀ ਕਾਰਵਾਈ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਉਸ ਦੀ ਜ਼ਮੀਨ ਜ਼ਬਰਦਸਤੀ ਖੋਹੀ ਜਾ ਰਹੀ ਹੈ।
ਇਹ ਵੀ ਪੜ੍ਹੋ : 2 ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ PM ਮੋਦੀ ਦਾ ਸ਼ਾਨਦਾਰ ਸਵਾਗਤ, ਗਾਰਡ ਆਫ਼ ਆਨਰ ਨਾਲ ਕੀਤਾ ਗਿਆ ਸਨਮਾਨਿਤ
ਵੀਡੀਓ ਲਈ ਕਲਿੱਕ ਕਰੋ -:
