ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕਰੇਗੀ। ਸਰਕਾਰ ਨੂੰ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਮਸਲਾ ਹੱਲ ਹੋ ਗਿਆ ਤਾਂ ਅੰਦੋਲਨ ਰੱਦ ਕਰ ਦਿੱਤਾ ਜਾਵੇਗਾ। ਅੰਦੋਲਨ ਤੋਂ ਪਹਿਲਾਂ ਦੇਵੀਦਾਸ ਪੁਰਾ ਰੇਲਵੇ ਟ੍ਰੈਕ ‘ਤੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਕਿਸਾਨ ਟ੍ਰੈਕ ਦੇ ਕਿਨਾਰੇ ਟੈਂਟ ਲਾ ਕੇ ਬੈਠੇ ਹਨ।
ਪੰਜਾਬ ਸਰਕਾਰ ਤੋਂ ਮੰਗਾਂ ਨੂੰ ਲੈ ਕੇ ਕਿਸਾਨ ਕੱਲ੍ਹ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਬੀਤੇ ਦਿਨ ਡੀਸੀ ਦਫ਼ਤਰ ਵਿੱਚ ਧਰਨਾ ਦਿੱਤਾ ਗਿਆ। ਅੱਜ ਰੇਲ ਰੋਕਣ ਦਾ ਅਲਟੀਮੇਟਮ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ, ਸ਼ੰਭੂ ਸਰਹੱਦੀ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨ ਮਜ਼ਦੂਰਾਂ ਨੂੰ ਮੁਆਵਜ਼ਾ, ਪਰਾਲੀ ਸਮੇਤ ਲੁੱਟ, ਭਾਰਤ ਮਾਲਾ ਪ੍ਰਾਜੈਕਟ ਨਾਲ ਸਬੰਧਤ ਸਮੱਸਿਆਵਾਂ ਅਤੇ ਡੀਏਪੀ ਦੀ ਘਾਟ ਵਰਗੇ ਮੁੱਦਿਆਂ ਦੇ ਹੱਲ ਦੀ ਮੰਗ ਕੀਤੀ। ਕਿਸਾਨਾਂ ਅਨੁਸਾਰ ਕੱਲ੍ਹ ਇਸ ਸਬੰਧੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਹੋਇਆ।
ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਜੀਵਨ ਲੀਲਾ ਕੀਤੀ ਸਮਾਪਤ, ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਮ੍ਰਿ.ਤਕਾ
ਕਿਸਾਨ ਆਗੂਆਂ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਦੇ ਮੁਆਵਜ਼ੇ ਤੋਂ ਇਲਾਵਾ ਕਿਸੇ ਵੀ ਮੰਗ ’ਤੇ ਪ੍ਰਸ਼ਾਸਨ ਨੇ ਤਸੱਲੀਬਖਸ਼ ਕਾਰਵਾਈ ਨਹੀਂ ਕੀਤੀ। ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਅਤੇ ਸੂਬਾਈ ਆਗੂ ਗੁਰਬਚਨ ਸਿੰਘ ਚਾਬਾ ਨੇ ਕਿਹਾ ਕਿ ਅਸੀਂ ਰੇਲਵੇ ਟ੍ਰੈਕ ਜਾਮ ਨਹੀਂ ਕਰਨਾ ਚਾਹੁੰਦੇ ਜਿਸਦੇ ਚਲਦੇ ਸਰਕਾਰ ਨੂੰ ਇੱਕ ਵਾਰ ਫਿਰ ਤੋਂ ਅੱਜ 12 ਵਜੇ ਤੱਕ ਸਮਾਂ ਦੇ ਰਹੇ ਹਾਂ, ਅੱਜ 12 ਵਜੇ ਤੱਕ ਕੋਈ ਰੇਲ ਜਾਮ ਨਹੀਂ ਹੋਏਗੀ ਪਰ ਅਗਰ ਸਰਕਾਰ ਮੰਗਾਂ ਦੀ ਸਥਿਤੀ ਚ ਸੁਧਾਰ ਨਹੀਂ ਕਰਦੀ ਤਾਂ ਅਸੀਂ 12 ਵਜੇ ਨੂੰ ਰੇਲ ਲਾਈਨ ਦੱਬਣ ਲਈ ਮਜਬੂਰ ਹੋਵਾਂਗੇ।
ਵੀਡੀਓ ਲਈ ਕਲਿੱਕ ਕਰੋ -: