ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਹੁਣ ਕਿਸਾਨਾਂ ਦਾ ਜਥਾ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਇਸ ਤੋਂ ਪਹਿਲਾਂ ਕਿਸਾਨਾਂ ਨੇ 25 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ।
ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਤੋਂ ਅੱਜ ਸ਼ੁਰੂ ਹੋਏ ਸੈਸ਼ਨ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਜਲਾਸ ਨੂੰ ਲੰਬਾ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ਵਿਰੁੱਧ, ਨਸ਼ਿਆਂ ਵਿਰੁੱਧ ਅਤੇ ਪੰਜਾਬ ਦੇ ਹੋਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਜਿਹੜੇ ਟ੍ਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਦੇ ਨੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨ ਲਿਆਂਦਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ : ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਸਦਨ ਦੀ ਕਾਰਵਾਈ ਮੁਲਤਵੀ
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਮੰਗ ਰੱਖੀ ਕਿ ਉਨ੍ਹਾਂ ਦੀਆਂ 12 ਮੰਗਾਂ ‘ਤੇ ਇਜਲਾਸ ‘ਚ ਵੋਟਿੰਗ ਕਰਵਾ ਕੇ ਕੇਂਦਰ ਨੂੰ ਦਿੱਤੀ ਜਾਵੇ। ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕੀਤਾ ਜਾਵੇ। ਇਸ ਦੌਰਾਨ ਮੰਡੀ ਦੇ ਨਿੱਜੀਕਰਨ ਸਬੰਧੀ ਕੇਂਦਰ ਵਿੱਚ ਪਾਸ ਕੀਤੇ ਗਏ ਬਿੱਲ ਨੂੰ ਵੀ ਵਿਰੋਧ ਵਿੱਚ ਵੋਟ ਪਾ ਕੇ ਕੇਂਦਰ ਨੂੰ ਭੇਜਿਆ ਜਾਵੇ ਅਤੇ ਮੰਡੀਆਂ ਨੂੰ ਨਿੱਜੀ ਹੱਥਾਂ ਵਿੱਚ ਜਾਣ ਤੋਂ ਰੋਕਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























