ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਪੋਰਟ ਵਿੱਚ ਅੱਜ ਸ਼ਾਮ ਨੂੰ ਖਾਣਾ ਨਾ ਬਣਾਓ ਅਤੇ ਇਸ ਦੀਆਂ ਫੋਟੋਆਂ ਅਤੇ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੇ ‘We Support Jagjit Singh Dalewal” ਹੈਸ਼ਟੈਗ ਕਰਕੇ ਪੋਸਟ ਕਰੋ।
ਇਸ ਦੇ ਨਾਲ ਹੀ ਭੋਜਰਾਜ ਨੇ ਕਿਸਾਨੀ ਸੰਘਰਸ਼ ਦੇ ਸਮਰਥਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ- “ਜੇ ਨਸਲਾਂ ਅਤੇ ਫਸਲਾਂ ਨੂੰ ਬਚਾਉਣਾ ਹੈ ਤਾਂ ਲੋਕ ਘਰਾਂ ਦੇ ਮੋਹ ਛੱਡ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਮੋਰਚੇ ‘ਚ ਪਹੁੰਚਣ। ਆਪਣੀ ਅਪੀਲ ਨਾਲ ਸੰਬੰਧਿਤ ਕਾਰਡ ਵੀ ਬਣਾ ਕੇ ਸੋਸ਼ਲ ਮੀਡੀਆ ਤੇ ਕਿਸਾਨ ਆਗੂਆਂ ਵੱਲੋਂ ਵਾਇਰਲ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖਨੌਰੀ ਬਾਰਡਰ ਤੇ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਦੀ ਵੱਡਾ ਐਕਸ਼ਨ, 20,000 ਰੁਪਏ ਰਿਸ਼ਵਤ ਲੈਂਦਿਆਂ ਪਟਵਾਰੀ ਨੂੰ ਰੰਗੇ ਹੱਥੀਂ ਕੀਤਾ ਕਾਬੂ
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਅੱਜ 17ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਵੀ ਲਗਾਤਾਰ ਵਿਗੜਦੀ ਜਾ ਰਹੀ ਹੈ। ਅਮਰੀਕਾ ਤੋਂ ਕੈਂਸਰ ਦੇ ਮਾਹਰ ਡਾਕਟਰ ਡੱਲੇਵਾਲ ਦੇ ਚੈੱਕਅਪ ਲਈ ਖਨੌਰੀ ਬਾਰਡਰ ਪਹੁੰਚੇ ਹਨ। ਅਸਿਸਟੈਂਟ ਪ੍ਰੋਫੈਸਰ ਕਰਨ ਜਟਵਾਨੀ ਨੇ ਡੱਲੇਵਾਲ ਦਾ ਚੈੱਕਅਪ ਕੀਤਾ। ਅਮਰੀਕਾ ਤੋਂ ਕੈਂਸਰ ਦੇ ਮਾਹਰ ਡਾਕਟਰ ਅੱਜ ਵੀ ਖਨੌਰੀ ਬਾਰਡਰ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ -: