ਬੀਤੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਸੀ, ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਗੰਭੀਰ ਰੂਪ ਵਿੱਚ ਜਖਮੀ ਵੀ ਹੋ ਗਏ ਸੀ। ਉੱਥੇ ਹੀ ਇੱਕ ਜਖਮੀ ਕਿਸਾਨ ਦੀ ਐਤਵਾਰ ਨੂੰ ਇਲਾਜ ਦੌਰਾਨ ਮੌਤ ਵੀ ਹੋ ਗਈ।
ਹੁਣ ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਕਿਸਾਨ ਜਲੰਧਰ ਵਿੱਚ ਭਾਜਪਾ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਸਵੇਰੇ 11 ਵਜੇ ਇਕੱਠੇ ਹੋ ਕੇ ਹਰਿਆਣਾ ਸਰਕਾਰ ਦਾ ਪੁਤਲਾ ਵੀ ਸਾੜਨਗੇ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਵੀ ਚੌਕਸ ਹੋ ਗਈ ਹੈ, ਤਾਂ ਜੋ ਆਹਮੋ-ਸਾਹਮਣੇ ਹੋਣ ਦਾ ਕੋਈ ਮੌਕਾ ਨਾ ਰਹੇ। ਭਾਜਪਾ ਦਫਤਰ ਦੇ ਬਾਹਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੁਲਿਸ ਟੀਮ ਦੀ ਤਾਇਨਾਤੀ ਹੋਵੇਗੀ। ਇਸ ਤੋਂ ਇਲਾਵਾ ਉਸ ਪਾਸੇ ਨੂੰ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਕਾਂਗਰਸ ਤੇ ‘ਆਪ’ ਨੂੰ ਵੱਡਾ ਝਟਕਾ, ਪਿੰਡ ਕੋਠਾ ਗੁਰੂ ਦੇ 50 ਪਰਿਵਾਰ ਅਕਾਲੀ ਦਲ ‘ਚ ਸ਼ਾਮਲ
ਕਿਸਾਨ ਆਗੂਆਂ ਕੁਲਵਿੰਦਰ ਸਿੰਘ ਮਸ਼ਿਆਣਾ, ਪ੍ਰਗਟ ਸਿੰਘ ਸਰਹਾਲੀ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕਰਕੇ ਹਿਟਲਰ ਦਾ ਰਵੱਈਆ ਅਪਣਾਇਆ ਹੈ। ਜਿਸ ਨੂੰ ਲੋਕਤੰਤਰੀ ਦੇਸ਼ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਲਈ ਉਹ ਆਪਣਾ ਗੁੱਸਾ ਜ਼ਾਹਿਰ ਕਰਨਗੇ।
ਇਹ ਵੀ ਦੇਖੋ : ਦੇਸ਼ ਆਜ਼ਾਦ ਕਰਾਉਣ ਵਾਲਿਆਂ ਦੇ ਕਾਗਜ਼ ਦੇਖ ਅਫ਼ਸਰ ਕਹਿੰਦੇ “ਆਹ ਕੀ ਹੈ”, ਹੱਡਬੀਤੀ ਸੁਣੋ ਲੱਖ ਪਾਓਗੇ ਲਾਹਨਤਾਂ !