ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨੀਂ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ । ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਸਾਹਮਣੇ 13 ਮੁੱਖ ਮੰਗਾਂ ਰੱਖੀਆ ਹਨ । ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਗਾਂ ਨਹੀਂ ਮੰਗੀਆਂ ਜਾਂਦੀਆਂ ਉੱਦੋ ਤੱਕ ਦਿੱਲੀ ਦੇ ਤਰਜ਼ ‘ਤੇ ਇਹ ਧਰਨਾ ਜਾਰੀ ਰਹੇਗਾ । ਕਿਸਾਨਾਂ ਨੇ ਸਰਕਾਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਿਰਫ਼ CM ਭਗਵੰਤ ਮਾਨ ਨਾਲ ਹੀ ਮੀਟਿੰਗ ਕਰਨਗੇ।
ਕਿਸਾਨ ਆਗੂਆਂ ਵੱਲੋਂ ਸਰਕਾਰ ਨੂੰ ਬੁੱਧਵਾਰ ਦੁਪਹਿਰ 3 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅੱਜ ਸਰਕਾਰ ਵੱਲੋਂ ਮੀਟਿੰਗ ਨਾ ਬੁਲਾਈ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ ।
ਇਹ ਵੀ ਪੜ੍ਹੋ: ਧਰਨੇ ‘ਤੇ CM ਮਾਨ ਦਾ ਕਿਸਾਨ ਆਗੂਆਂ ਨੂੰ ਜਵਾਬ-‘ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ’
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ CM ਭਗਵੰਤ ਮਾਨ ਦਾ ਇੱਕ ਬਿਆਨ ਸਾਹਮਣੇ ਆਇਆ, ਜਿਸ ਵਿੱਚ ਉਨ੍ਹਾਂ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਕਿਹਾ । CM ਮਾਨ ਨੇ ਕਿਹਾ ਕਿ ਕਿਸਾਨਾਂ ਲਈ ਗੱਲਬਾਤ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ, ਪਰ ਖੋਖਲੇ ਨਾਅਰੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਦੇ ਉਨ੍ਹਾਂ ਦੇ ਇਰਾਦੇ ਨੂੰ ਤੋੜ ਨਹੀਂ ਸਕਦੇ । ਉਨ੍ਹਾਂ ਕਿਹਾ ਕਿ ਉਹ ਵੀ ਇੱਕ ਕਿਸਾਨ ਦਾ ਪੁੱਤਰ ਹੈ ਅਤੇ ਫਸਲ ਉਤਪਾਦਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ।
ਵੀਡੀਓ ਲਈ ਕਲਿੱਕ ਕਰੋ -: