farmers protest update: ਪਿਛਲੇ 7 ਮਹੀਨਿਆਂ ਤੋਂ ਦਿੱਲੀ ਬਾਰਡਰਾਂ ‘ਤੇ ਕਿਸਾਨ ਕੇਂਦਰ ਦੇ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਹਨ।ਇਸ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਦੀ ਕੁਰਬਾਨੀ ਦਿੱਤੀ ਹੈ।ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਵੱਡੇ ਐਲਾਨ ਕੀਤੇ ਗਏ ਹਨ।ਕਿਸਾਨਾਂ ਦਾ ਕਹਿਣਾ ਹੈ ਕਿ 17 ਜੁਲਾਈ ਨੂੰ ਸਾਰੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ, ਜਿਨ੍ਹਾਂ ‘ਚ ‘ਜਾਂ ਕੁਰਸੀ ਛੋੜੋ ਜਾਂ ਚੁੱਪੀ ਤੋੜੋ’ ਦੇ ਚਿਤਾਵਨੀ ਪੱਤਰ ਦਿੱਤੇ ਜਾਣਗੇ।
ਕਿਸਾਨਾਂ ਵਲੋਂ ਭਾਜਪਾ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ।22 ਜੁਲਾਈ ਤੋਂ ਸੰਸਦ ਵੱਲ ਕੂਚ ਕੀਤਾ ਜਾਵੇਗਾ।ਸਾਰੀਆਂ ਜਥੇਬੰਦੀਆਂ ਦੇ 5-5 ਮੈਂਬਰ ਹਰ ਰੋਜ਼ ਸੰਸਦ ਜਾਣਗੇ।ਡੀਜ਼ਲ-ਪੈਟਰੋਲ, ਰਸੋਈ ਗੈਸ ਦੇ ਵੱਧਦੇ ਰੇਟਾਂ ਵਿਰੁੱਧ ਵਿਰੋਧ ਪ੍ਰਦਰਸ਼ਨ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਨੈਸ਼ਨਲ ਅਤੇ ਸਟੇਟ ਹਾਈਵੇਅ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।10 ਤੋਂ 12 ਵਜੇ ਤੱਕ ਸੜਕਾਂ ਵਹੀਕਲ ਖੜੇ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
8 ਮਿੰਟਾਂ ਤੱਕ ਲਗਾਤਾਰ ਹਾਰਨ ਵਜਾਇਆ ਜਾਵੇਗਾ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਟ੍ਰੈਫਿਕ ਜਾਮ ਨਹੀਂ ਕੀਤਾ ਜਾਵੇਗਾ।ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਹਰ ਵਾਰ ਤਰ੍ਹਾਂ ਇਸ ਪ੍ਰਦਰਸ਼ਨ ‘ਚ ਔਰਤਾਂ ਵੀ ਵਧ ਚੜ ਕੇ ਹਿੱਸਾ ਲੈਣਗੀਆਂ।ਔਰਤਾਂ ਸਿਲੰਡਰ ਲੈ ਕੇ ਸੜਕਾਂ ‘ਤੇ ਉੱਤਰਨਗੀਆਂ।ਜ਼ਿਕਰਯੋਗ ਹੈ ਕਿ ਬਿਜਲੀ ਦੇ ਮੁੱਦੇ ‘ਤੇ ਮੋਤੀ ਮਹਿਲ ਦੇ ਘਿਰਾਓ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।