ਸੰਯੁਕਤ ਕਿਸਾਨ ਮੋਰਚੇ ਵਲੋਂ ਕਾਫੀ ਸਮਾਂ ਪਹਿਲਾ ਤੋਂ ਹੀ 27 ਸਤੰਬਰ ਨੂੰ ਭਾਰਤ ਬੰਧ ਦੀ ਅਪੀਲ ਕਰ ਦਿੱਤੀ ਗਈ ਸੀ। ਅੱਜ ਉਹ ਦਿਨ ਆ ਗਿਆ ਹੈ। ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਜ ਭਾਰਤ ਨੇ ਆਪਣਾ ਸਮਰਥਨ ਦਿੱਤਾ ਹੈ।
ਹਾਲਾਂਕਿ, ਹਰ ਵਾਰ ਦੀ ਤਰ੍ਹਾਂ, ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚਾ ਨੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਦੀ ਗੱਲ ਕੀਤੀ ਹੈ ਅਤੇ ਸਾਰਿਆਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਕਿਸਾਨਾਂ ਨੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ ਅਤੇ ਬਹੁਤ ਸਾਰੇ ਕਿਸਾਨ ਗੋਲਡਨ ਗੇਟ ‘ਤੇ ਡਟੇ ਹੋਏ ਹਨ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸੜਕਾਂ ‘ਤੇ ਉਤਰੇ ਕਿਸਾਨ, ਟਰਾਲੀ-ਟਰੈਕਟਰ ਖੜ੍ਹੇ ਕਰ ਹਾਈਵੇਅ-ਰੇਲ ਮਾਰਗ ਕੀਤੇ ਜਾਮ
ਉਹਨਾਂ ਸਵੇਰੇ ਹੀ ਉਥੇ ਪਹੁੰਚ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਸੈਂਕੜੇ ਕਿਸਾਨਾਂ ਨੇ ਰਾਸ਼ਟਰੀ ਰਾਜਮਾਰਗ 1 ਸਮੇਤ ਦਿੱਲੀ ਨੂੰ ਹਰਿਆਣਾ ਅਤੇ ਪੰਜਾਬ ਦੇ ਹਿੱਸਿਆਂ ਨਾਲ ਜੋੜਨ ਵਾਲੇ ਮੁੱਖ ਮਾਰਗਾਂ ਨੂੰ ਰੋਕ ਦਿੱਤਾ ਹੈ। ਵਿਰੋਧ ਕਰ ਰਹੇ ਕਿਸਾਨਾਂ ਨੇ ਆਪਣੇ ਟਰੈਕਟਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮਾਰਗਾਂ ਅਤੇ ਮੁੱਖ ਲਿੰਕ ਸੜਕਾਂ ‘ਤੇ ਖੜ੍ਹੇ ਕਰ ਦਿੱਤੇ ਹਨ। ਪੁਲਿਸ ਨੇ ਕਈ ਥਾਵਾਂ ‘ਤੇ ਆਵਾਜਾਈ ਨੂੰ ਮੋੜ ਦਿੱਤਾ ਹੈ। ਕਿਸਾਨ ਨੇ ਇਸ ਚੀਜ਼ ਦਾ ਵੀ ਖੁੱਲ ਕੇ ਸਮਰਥਨ ਕੀਤਾ ਹੈ ਕਿ ਐਮਰਜੈਂਸੀ ਤੇ ਮੈਡੀਕਲ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ।