ਕਿਸਾਨ ਜਥੇ ਭਲਕੇ ਸ਼ੁੱਕਰਵਾਰ ਨੂੰ ਫਗਵਾੜਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣਗੇ। ਪੰਜਾਬ ਵਿੱਚ ਝੋਨੇ ਦੀ ਫ਼ਸਲ, ਪਰਾਲੀ ਦੀ ਸਮੱਸਿਆ, ਪਾਣੀ ਅਤੇ ਡੀਏਪੀ ਖਾਦ ਨਾ ਮਿਲਣ ਦੇ ਮੁੱਦੇ ਤੇ ਕਿਸਾਨ ਜਥੇਬੰਦੀਆਂ ਰੈਲੀ ਕਰਨ ਜਾ ਰਹੀਆਂ ਹਨ। ਇਹ ਰੈਲੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕੀਤੀ ਜਾ ਰਹੀ ਹੈ।
ਰੈਲੀ ਵਿੱਚ ਮੁੱਖ ਤੌਰ ਤੇ ਸੂਬੇ ਦੀਆਂ 5 ਕਿਸਾਨ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਫੈਡਰੇਸ਼ਨ ਅਤੇ ਕੁਲ ਹਿੰਦ ਕਿਸਾਨ ਫੈਡਰੇਸ਼ਨ ਸ਼ਾਮਲ ਹੋਣਗੀਆਂ। ਰੈਲੀ ਵਿੱਚ ਸਮੂਹ ਜੱਥੇਬੰਦੀਆਂ ਦੇ ਆਗੂ ਕਿਸਾਨਾਂ ਨੂੰ ਖੇਤੀ ਅਤੇ ਹੋਰ ਕੰਮਾਂ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਕਿਸਾਨਾਂ ਦੀ ਮੁੱਖ ਸਮੱਸਿਆ ਪਰਾਲੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਚਲਾਨ ਕੱਟ ਰਹੀ ਹੈ ਪਰ ਇਸ ਦੇ ਹੱਲ ਬਾਰੇ ਕੁਝ ਨਹੀਂ ਦੱਸ ਰਹੀ। ਰੈਲੀ ਵਿੱਚ ਪੰਜਾਬ ਦੇ ਪਾਣੀਆਂ ਬਾਰੇ ਚਰਚਾ ਕੀਤੀ ਜਾਵੇਗੀ। ਆਪਣੇ ਕਿਸਾਨਾਂ ਨੂੰ ਪਾਣੀ ਨਹੀਂ ਮਿਲ ਰਿਹਾ, ਜਦਕਿ ਪਾਣੀ ਦੂਜੇ ਰਾਜਾਂ ਨੂੰ ਦਿੱਤਾ ਜਾ ਰਿਹਾ ਹੈ। ਅਮਰਜੋਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਲਈ ਖਾਦ ਦੀ ਲੋੜ ਹੁੰਦੀ ਹੈ ਪਰ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਕਿਸਾਨਾਂ ਨੂੰ ਸਬਸਿਡੀ ਵਾਲੀ ਖਾਦ ਮੁਹੱਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਉਨ੍ਹਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਸਰਕਾਰੀ ਪੱਧਰ ਤੇ ਸਬਸਿਡੀ ਤੇ ਖਾਦਾਂ ਨਾ ਮਿਲਣ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਤੇ ਖਾਦ ਖਰੀਦਣੀ ਪੈਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਅਮਰਜੋਤ ਨੇ ਕਿਹਾ ਕਿ ਖੇਤਾਂ ਵਿੱਚ ਗੰਨਾ ਤਿਆਰ ਹੈ ਪਰ ਸਰਕਾਰ ਫਗਵਾੜਾ ਮਿੱਲ ਚਲਾਉਣ ਬਾਰੇ ਚੁੱਪ ਧਾਰੀ ਬੈਠੀ ਹੈ। ਸਰਕਾਰ ਦਾ ਮਿੱਲ ਨੂੰ ਚਲਾਉਣ ਦਾ ਕੋਈ ਇਰਾਦਾ ਨਹੀਂ ਹੈ। ਜਿਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਫਗਵਾੜਾ ਦੀ ਦਾਣਾ ਮੰਡੀ ‘ਚ ਰੈਲੀ ਕਰਨ ਜਾ ਰਹੇ ਹਨ, ਉਨ੍ਹਾਂ ਨੂੰ ਲੈ ਕੇ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੁਆਬਾ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਹੋਈ ਹੈ। ਮੰਤਰੀ ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ 3 ਅਕਤੂਬਰ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਐਲਾਨ ਕਰਨਗੇ।