ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਟ੍ਰੈਕਟਰ ਮਾਰਚ ਸ਼ੁਰੂ ਹੋ ਗਿਆ ਹੈ। ਇਹ ਟ੍ਰੈਕਟਰ ਮਾਰਚ ਕੱਢਣ ਦਾ ਐਲਾਨ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ), ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਸਾਂਝੇ ਤੌਰ ’ਤੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਕੀਤਾ ਗਿਆ।
ਕਿਸਾਨਾਂ ਦੇ ਐਲਾਨ ਅਨੁਸਾਰ ਦੁਪਹਿਰ 12 ਤੋਂ 1.30 ਵਜੇ ਤੱਕ ਵੱਡੀਆਂ ਸੜਕਾਂ, ਵੱਡੇ ਮਾਲ, ਟੋਲ ਪਲਾਜ਼ਿਆਂ, ਸਾਇਲੋ ਗੁਦਾਮ ਅੱਗੇ ਟ੍ਰੈਕਟਰ ਮਾਰਚ ਕੱਢਿਆ ਜਾਣਾ ਹੈ। ਇਸ ਦੌਰਾਨ ਧਰਨੇ ਵੀ ਲਾਏ ਜਾਣਗੇ। ਹਾਲਾਂਕਿ, ਇਹ ਹਰਿਆਣਾ ਅਤੇ ਪੰਜਾਬ ਵਿੱਚ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਗਿਆ ਸੀ। ਸੜਕਾਂ ‘ਤੇ ਵੱਡੀ ਗਿਣਤੀ ‘ਚ ਟਰੈਕਟਰ ਦੌੜਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਗਣਤੰਤਰ ਦਿਵਸ ਪਰੇਡ ‘ਚ 2 ਸਾਲ ਬਾਅਦ ਦਿਖਾਈ ਦਿੱਤੀ ‘ਪੰਜਾਬ ਦੀ ਝਾਕੀ’, ਬਾਬਾ ਸ਼ੇਖ ਫਰੀਦ ਨੂੰ ਸਮਰਪਿਤ
ਇੱਥੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 62ਵਾਂ ਦਿਨ ਹੈ। ਗਲੂਕੋਜ਼ ਪਾਉਣ ਅਤੇ ਡਾਕਟਰੀ ਇਲਾਜ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























