ਪੰਜਾਬ ਵਿੱਚ ਝੋਨੇ ਦੀ ਖ਼ਰੀਦ ’ਚ ਅੜਿੱਕਿਆਂ ਕਾਰਨ ਕਿਸਾਨ ਅੱਜ ਐਤਵਾਰ ਨੂੰ ਸੂਬੇ ਵਿੱਚ ਸੜਕੀ ਅਤੇ ਰੇਲ ਮਾਰਗ ਜਾਮ ਕਰਨਗੇ। ਸੰਯੁਕਤ ਕਿਸਾਨ ਮੋਰਚਾ ਨੇ 13 ਅਕਤੂਬਰ ਨੂੰ ਦੁਪਹਿਰ 12 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ, ਜਿਸ ਨੂੰ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੇ ਵੀ ਹਮਾਇਤ ਦਿੱਤੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਸਾਨਾਂ ਦੀ ਹੱਕੀ ਮੰਗ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਖ਼ਾਹ-ਮਖ਼ਾਹ ਰੋਲੇ ਜਾ ਰਹੇ ਹਨ ਅਤੇ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁੰਬਈ ‘ਚ NCP ਨੇਤਾ ਬਾਬਾ ਸਿੱਦੀਕੀ ਦਾ ਗੋ.ਲੀ/ਆਂ ਮਾ.ਰ ਕੇ ਕ.ਤ/ਲ, ਪੁਲਿਸ ਨੇ 2 ਲੋਕਾਂ ਨੂੰ ਕੀਤਾ ਕਾਬੂ
ਉਨ੍ਹਾਂ ਪੰਜਾਬ ਦੇ ਸਮੂਹ ਝੋਨਾ ਕਾਸ਼ਤਕਾਰਾਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਰਕਾਰਾਂ ਦੀ ਇਸ ਕਿਸਾਨ ਵਿਰੋਧੀ ਨੀਤੀ ਨੂੰ ਪਛਾੜਨ ਲਈ ਭਲਕੇ ਦੁਪਹਿਰ 12 ਵਜੇ ਮਿਥੀਆਂ ਥਾਵਾਂ ਉੱਤੇ ਰੇਲਵੇ ਲਾਈਨਾਂ ’ਤੇ ਪਹੁੰਚਿਆ ਜਾਵੇ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ 13 ਅਕਤੂਬਰ ਨੂੰ ਪੰਜਾਬ ਭਰ ਵਿੱਚ ਦੁਪਹਿਰ 12 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: