ਸ਼ੰਭੂ ਬਾਰਡਰ ਤੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਭਲਕੇ ਹੋਣ ਵਾਲੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਕੱਲ੍ਹ ਦਿੱਲੀ ਕੂਚ ਨਹੀਂ ਕਰਨਗੇ। ਕਿਸਾਨਾਂ ਜਥੇਬੰਦੀਆਂ ਵੱਲੋਂ ਫਿਲਹਾਲ ਕੂਚ ਦਾ ਪ੍ਰੋਗਰਾਮ ਟਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।
ਇਸ ਦੇ ਨਾਲ ਹੀ ਸਰਵਣ ਪੰਧੇਰ ਨੇ ਕਿਹਾ ਕਿ ਡੱਲਵਾਲ ਦੀ ਸਿਹਤ ਨੂੰ ਦੇਖਦੇ ਹੋਏ ਜਲਦ ਇਕ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟ੍ਰੈਕਟਰ ਮਾਰਚ ਕੀਤਾ ਜਾਵੇਗਾ। ਨਾਲ ਹੀ ਸ਼ੰਭੂ ਮੋਰਚੇ ਵੱਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਰਾਜੋਆਣਾ ਦੀ ਅਰਜ਼ੀ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਸਰਕਾਰ ਨੂੰ 18 ਮਾਰਚ ਤੱਕ ਫ਼ੈਸਲਾ ਲੈਣ ਦੇ ਦਿੱਤੇ ਆਦੇਸ਼
ਸਰਵਣ ਸਿੰਘ ਪੰਧੇਰ ਨੇ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਕੇ ਖਾਣਾ ਗ੍ਰਹਿਣ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਤੰਦਰੁਸਤ ਹੋਣ ਤੇ ਕਿਸਾਨੀ ਮੰਗਾਂ ਦੀ ਲੜਾਈ ਨੂੰ ਤਗੜੇ ਹੋ ਕੇ ਲੜਨ।
ਵੀਡੀਓ ਲਈ ਕਲਿੱਕ ਕਰੋ -:
