ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਗੱਲਬਾਤ ਦੌਰਾਨ ਕਈ ਮੰਗਾਂ ‘ਤੇ ਸਹਿਮਤੀ ਬਣੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਰੱਦ ਕਰ ਦਿੱਤਾ ਹੈ। ਇਸ ਬਾਰੇ ਡੀਸੀ ਜਲਦੀ ਹੀ ਜਾਣਕਾਰੀ ਦੇਣਗੇ।
ਪੰਜਾਬ ਸਰਕਾਰ ਤੋਂ ਮੰਗਾਂ ਨੂੰ ਲੈ ਕੇ ਕਿਸਾਨ ਕੱਲ੍ਹ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਸਨ। ਬੀਤੇ ਦਿਨ ਡੀਸੀ ਦਫ਼ਤਰ ਵਿੱਚ ਧਰਨਾ ਦਿੱਤਾ ਗਿਆ ਸੀ। ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜ਼ਾ, ਸ਼ੰਭੂ ਸਰਹੱਦੀ ਮੋਰਚੇ ਤੋਂ ਪਰਤਣ ਸਮੇਂ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਕਿਸਾਨ ਮਜ਼ਦੂਰਾਂ ਨੂੰ ਮੁਆਵਜ਼ਾ, ਪਰਾਲੀ ਸਮੇਤ ਲੁੱਟ, ਭਾਰਤ ਮਾਲਾ ਪ੍ਰਾਜੈਕਟ ਨਾਲ ਸਬੰਧਤ ਸਮੱਸਿਆਵਾਂ ਅਤੇ ਡੀਏਪੀ ਦੀ ਘਾਟ ਵਰਗੇ ਮੁੱਦਿਆਂ ਦੇ ਹੱਲ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਨ.ਸ਼ੇੜੀ.ਆਂ ਨੇ ਨੌਜਵਾਨ ਦਾ ਬੇ.ਰਹਿ.ਮੀ ਨਾਲ ਕੀਤਾ ਕ.ਤ.ਲ
ਕਿਸਾਨਾਂ ਅਨੁਸਾਰ ਕੱਲ੍ਹ ਇਸ ਸਬੰਧੀ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਹੋਇਆ ਸੀ। ਜਿਸ ਤੋਂ ਬਾਅਦ ਅੱਜ ਰੇਲ ਰੋਕਣ ਦਾ ਅਲਟੀਮੇਟਮ ਦਿੱਤਾ ਗਿਆ ਸੀ। ਅੱਜ 12 ਵਜੇ ਤੋਂ ਬਾਅਦ ਰੇਲ ਲਾਈਨ ਰੋਕਣ ਦਾ ਐਲਾਨ ਕੀਤਾ ਸੀ। ਪਰ ਕਿਸਾਨਾਂ ਦੀ ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਸਹਿਮਤੀ ਬਣ ਗਈ ਹੈ। DC ਨੇ ਕਿਸਾਨਾਂ ਨੂੰ ਸਰਕਾਰ ਸਾਹਮਣੇ ਮੰਗਾਂ ਰੱਖੇ ਜਾਣ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: