ਨਵਜੋਤ ਸਿੱਧੂ ਨੂੰ ਲੈ ਕੇ ਕੇਜਰੀਵਾਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਕਾਂਗਰਸ ਛੱਡਣ ਲਈ ਤਿਆਰ ਹਨ ਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਸਨ। ਇਸ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੱਧੂ ਅੱਜ ਕਾਂਗਰਸ ਦੀ ਕਾਦੀਆ ਵਿੱਚ ਹੋਣ ਵਾਲੀ ਰੈਲੀ ਵਿੱਚ ਗਰਜਣਗੇ। ਜਿੱਥੇ ਕਿਆਸ ਲਗਾਏ ਲਗਾਏ ਜਾ ਰਹੇ ਹਨ ਕਿ ਉਹ ਇਸ ਰੈਲੀ ਨੂੰ ਸੰਬੋਧਨ ਦੌਰਾਨ ਕੇਜਰੀਵਾਲ ਨੂੰ ਠੋਕਵਾਂ ਜਵਾਬ ਦੇ ਸਕਦੇ ਹਨ।
ਦਰਅਸਲ, ਕਾਂਗਰਸ ਪਾਰਟੀ ਵੱਲੋਂ ਅੱਜ ਯਾਨੀ ਕਿ 2 ਦਸੰਬਰ ਨੂੰ ਕਾਦੀਆ ਵਿੱਚ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਰੈਲੀ ਨੂੰ ਸੰਬੋਧਿਤ ਕੀਤਾ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਰੈਲੀ ਫਤਿਹਜੰਗ ਸਿੰਘ ਬਾਜਵਾ ਵੱਲੋਂ ਕੀਤੀ ਜਾ ਰਹੀ ਹੈ ।
ਇਸ ਸਬੰਧੀ ਖੁਦ ਨਵਜੋਤ ਸਿੰਘ ਨੇ ਟਵਿੱਟਰ ‘ਤੇ ਇੱਕ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਅੱਜ ਦੁਪਹਿਰ 1 ਵਜੇ ਕਾਦੀਆ ਵਿੱਚ ਹੋ ਰਹੀ ਕਾਂਗਰਸ ਦੀ ਰੈਲੀ ਲਈ ਜਾ ਰਹੇ ਹਨ, ਜੋ ਕਿ ਫਤਿਹ ਬਾਜਵਾ ਵੱਲੋਂ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ: USA ‘ਚ ਮਿਲਿਆ ਕੋਰੋਨਾ ਓਮੀਕ੍ਰੋਨ ਦਾ ਪਹਿਲਾ ਮਾਮਲਾ, ਹਵਾਈ ਯਾਤਰਾ ‘ਤੇ ਸਖ਼ਤੀ ਹੋਣ ਦਾ ਖਦਸ਼ਾ
ਗੌਰਤਲਬ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਹਮੇਸ਼ਾ ਹੀ ਆਪਣੀ ਪਾਰਟੀ ਖ਼ਿਲਾਫ਼ ਬੋਲਦੇ ਹਮੇਸ਼ਾ ਨਜ਼ਰ ਆਏ ਹਨ। ਸਮੇਂ ਦੇ ਨਾਲ-ਨਾਲ ਸਿੱਧੂ ਦਾ ਆਪਣੀ ਪਾਰਟੀ ਨੂੰ ਲੈ ਕੇ ਰਵੱਈਆ ਸਖ਼ਤ ਹੁੰਦਾ ਜਾ ਰਿਹਾ ਹੈ। ਜਿਸ ਦਾ ਖਮਿਆਜ਼ਾ ਕਾਂਗਰਸ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ ।
ਵੀਡੀਓ ਲਈ ਕਲਿੱਕ ਕਰੋ -: