ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਆਸ ਪਾਸ ਦੇ ਇਲਾਕਿਆਂ ਵਿੱਚੋਂ ਵਾਹਨ ਚੋਰੀ ਕਰਨ ਵਾਲੇ ਨੌਸਰਬਾਜ ਵਿਅਕਤੀਆਂ ਖਿਲਾਫ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਦੌਰਾਨ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੇ ਕਬਜ਼ੇ ‘ਚੋਂ 5 ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤੇ ਗਏ ਹਨ। ਪੁਲਿਸ ਉਦਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ‘ਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਜਾਣਕਾਰੀ ਦਿੰਦੇ ਹੋਏ ਐਸਪੀਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਦੋਸ਼ੀ ਸੁਰਿੰਦਰ ਸਿੰਘ ਦੀ ਡੂੰਘਾਈ ਨਾਲ ਕੀਤੀ ਪੁੱਛਗਿੱਛ ਕੀਤੀ, ਜਸ ਤੋਂ ਬਾਅਦ ਅਜੈ ਕੁਮਾਰ ਪੁੱਤਰ ਸੁਰਿੰਦਰ ਸਿੰਘ ਅਤੇ ਸੁਮਿਤ ਭਾਰਦਵਾਜ ਪੁੱਤਰ ਜਸਵਿੰਦਰ ਕੁਮਾਰ ਵਾਸੀਆਨ ਅਮਨ ਕਾਲੋਨੀ, ਸਰਹੰਦ ਮੰਡੀ ਨੂੰ ਨਾਮਜਦ ਕੀਤਾ ਗਿਆ। ਜਿਸ ਤੇ ਦੋਸ਼ੀ ਅਜੈ ਕੁਮਾਰ ਅਤੇ ਸੁਮਿਤ ਭਾਰਦਵਾਜ ਜੋ ਕਿ ਰੋਪੜ ਜੇਲ ਵਿੱਚ ਬੰਦ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 7 ਨ.ਸ਼ਾ ਤ.ਸਕਰਾਂ ਨੂੰ ਹੈ.ਰੋਇ.ਨ ਤੇ ਡ.ਰੱਗ ਮਨੀ ਸਣੇ ਫੜਿਆ
ਜਿਨ੍ਹਾਂ ਨੂੰ ਐਸ.ਆਈ ਰਾਜਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਸਰਹੰਦ ਮੰਡੀ ਨੇ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਮੁਕੱਦਮਾ ਵਿੱਚ ਗ੍ਰਿਫਤਾਰ ਕਰਕੇ ਉਹਨਾਂ ਪਾਸੋ 5 ਮੋਟਰਸਾਈਕਲ ਬਿਨਾਂ ਨੰਬਰੀ ਮਾਰਕਾ ਹੀਰੋ ਸਪੈਲਡਰ, ਇੱਕ ਸਕੂਟਰੀ ਬ੍ਰਾਮਦ ਕੀਤੇ ਗਏ ਹਨ। ਦੋਸ਼ੀਆਂਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਤਿੰਨੇ ਗੁਰਦੁਆਰਾ ਫਤਹਿਗੜ ਸਾਹਿਬ, ਆਮ ਖਾਸ ਬਾਗ ਅਤੇ ਹੋਰ ਜਨਤਕ ਥਾਵਾ ਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤ ਨੂੰ ਅੰਜਾਮ ਦਿੰਦੇ ਸਨ।
ਵੀਡੀਓ ਲਈ ਕਲਿੱਕ ਕਰੋ -: