ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਧਨੋਲਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਿੱਛੇ ਲੰਘੀ ਰਾਤ ਮਾਮੂਲੀ ਤਕਰਾਰ ਕਾਰਨ ਇੱਕ ਵਿਆਹ ਸਮਾਗਮ ਵਿੱਚ ਖੁਸ਼ੀ ਦਾ ਮਾਹੌਲ ਮਾਤਮ ਵਿੱਚ ਬਦਲ ਗਿਆ। ਦਰਸਲਤ ਇੱਥੇ 24 ਸਾਲਾ ਨੌਜਵਾਨ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੋਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਸ ਮੌਕੇ ਮ੍ਰਿਤਕ 24 ਸਾਲ ਦੇ ਮੰਗਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਅਤੇ ਚਸ਼ਮਦੀਦ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਲ ਸਿੰਘ ਆਪਣੀਆਂ ਦੋ ਭੈਣਾਂ ਦਾ ਇਕਲੋਤਾ ਭਰਾ ਤੇ ਮਾਪਿਆਂ ਦਾ ਇਕਲੋਤਾ ਪੁੱਤ ਸੀ। ਗੁਆਂਡ ਵਿੱਚ ਇੱਕ ਵਿਆਹ ਸਮਾਗਮ ਵਿੱਚ ਉਹ ਪਿਛਲੀ ਲੰਘੀ ਰਾਤ ਨੂੰ ਗਿਆ ਹੋਇਆ ਸੀ, ਵਿਆਹ ਸਮਾਗਮ ਵਿੱਚ ਉਸਦੀ ਇੱਕ ਨੌਜਵਾਨ ਨਾਲ ਮਮੂਲੀ ਤਕਰਾਰ ਹੋ ਗਈ, ਜਿਸ ਤੋਂ ਬਾਅਦ ਇਹ ਧਨੋਲਾ ਦੀ ਅਨਾਜ ਮੰਡੀ ਵਿੱਚ ਪਹੁੰਚ ਗਏ, ਜਿੱਥੇ ਤਕਰਾਰ ਤੋਂ ਬਾਅਦ ਦੂਜੇ ਨੌਜਵਾਨ ਨੇ ਆਪਣੇ ਪਿਤਾ ਨੂੰ ਮੌਕੇ ਤੇ ਬੁਲਾ ਲਿਆ ਅਤੇ ਮਾਮਲਾ ਇੰਨਾ ਜਿਆਦਾ ਵੱਧ ਗਿਆ ਕਿ ਗੁੱਸੇ ਵਿੱਚ ਆਏ ਪਿਓ-ਪੁੱਤ ਨੇ ਮੰਗਲ ਸਿੰਘ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਕਰੋੜਾਂ ਦੀ ਹੈ.ਰੋਇ.ਨ ਸਣੇ 3 ਵਿਅਕਤੀ ਕਾਬੂ, 4.45 ਲੱਖ ਰੁ: ਡ.ਰੱ.ਗ ਮਨੀ ਬਰਾਮਦ
ਜਿੱਥੇ ਪੀੜਿਤ ਪਰਿਵਾਰਿਕ ਮੈਂਬਰਾਂ ਨੇ ਕਤਲ ਕਰਨ ਵਾਲੇ ਦੋਸ਼ੀ ਪਿਓ-ਪੁੱਤ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ, ਉੱਥੇ ਇਨਸਾਫ ਦੀ ਗੁਹਾਰ ਲਾਉਂਦੇ ਕਿਹਾ ਕਿ ਦੋਸ਼ੀਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਿੱਥੇ ਵਿਆਹ ਸਮਾਗਮ ਵਿੱਚ ਗਏ ਇਸ ਨੌਜਵਾਨ ਦੇ ਕਤਲ ਮਾਮਲੇ ਨੂੰ ਲੈ ਕੇ ਵਿਆਹ ਦਾ ਮਾਹੌਲ ਵੀ ਗਮਗੀਨ ਹੋ ਗਿਆ,ਉੱਥੇ ਖੁਸ਼ੀਆਂ ਦਾ ਮਾਹੌਲ ਵੀ ਮਾਤਮ ਵਿੱਚ ਛਾ ਗਿਆ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਧਨੋਲਾ ਦੇ SHO ਲਖਬੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਅਤੇ ਆਪਣੇ ਮਾਪਿਆਂ ਦਾ ਇਕਲੋਤਾ ਪੁੱਤ ਸੀ।
ਵੀਡੀਓ ਲਈ ਕਲਿੱਕ ਕਰੋ -: