ਪੰਜਾਬ ਦੀ ਫਾਜ਼ਿਲਕਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਤੇ BSF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ, ਕਾਰਤੂਸ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
DGP ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸੰਪਰਕ ਵਿੱਚ ਸਨ। ਮੁਲਜ਼ਮਾਂ ਕੋਲੋਂ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਬਰਾਮਦ ਹੋਏ ਹਨ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ।
ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ ‘ਚ ਸ਼ਰਧਾਲੂਆਂ ਦੀ ਬੱਸ ਨੂੰ ਡੰਪਰ ਟਰੱਕ ਨੇ ਮਾਰੀ ਟੱ.ਕ.ਰ, 11 ਦੀ ਮੌ.ਤ, ਕਈ ਜ਼ਖਮੀ
ਫੜੇ ਗਏ ਨਸ਼ਾ ਤਸਕਰਾਂ ਖਿਲਾਫ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛਗਿੱਛ ‘ਚ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: