ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI), ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਵਿਕਾਸ ਕੁਮਾਰ ਨੂੰ ਭੁਨਰਹੇੜੀ, ਪਟਿਆਲਾ ਦੇ ਇੱਕ ਚੌਲ ਮਿੱਲ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ FCI ਮੁਲਾਜ਼ਮ ਮਾਰਕਫੈੱਡ ਵੱਲੋਂ ਖਰੀਦੇ ਗਏ ਝੋਨੇ ਤੋਂ ਛੜਾਈ ਕੀਤੇ ਚੌਲਾਂ ਨੂੰ ਸਟੋਰ ਕਰਨ ਦੀ ਸਹੂਲਤ ਦੇਣ ਬਦਲੇ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।
ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਅਮਰੀਕਾ ਦੇ Visa ਲਈ ਪਊ ਤਰਸਣਾ! 2000 ਭਾਰਤੀਆਂ ਨੂੰ ਝ.ਟ/ਕਾ, US ਅੰਬੈਸੀ ਵੱਲੋਂ ਵੀਜ਼ਾ ਅਪਾਇੰਟਮੈਂਟਸ ਰੱਦ
ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
