ਫਿਰੋਜਪੁਰ CIA ਸਟਾਫ਼ ਨੇ ਇੱਕ ਕਾਰ ਵਿੱਚ ਜਾ ਰਹੇ ਦੋ ਨਸ਼ਾ ਤਸਕਰਾਂ ਨੂੰ ਡੇਢ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਸਮੱਗਲਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਫੜੇ ਗਏ ਦੋਸ਼ੀਆਂ ‘ਤੋਂ ਪੁੱਛਗਿੱਛ ਕਰੇਗੀ ‘ਤਾਂ ਜੋ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ‘ਤੇ ਕੀਤੀ ਹੈ।

Ferozepur police arrested 2
SP ਰਣਧੀਰ ਕੁਮਾਰ ਨੇ ਦੱਸਿਆ ਕਿ CIA ਸਟਾਫ਼ ਦੇ ASI ਸੁਖਦੇਵ ਸਿੰਘ ਪੁਲਿਸ ਪਾਰਟੀ ਨਾਲ ਥਾਣਾ ਕੁਲਗੜ੍ਹੀ ਅਧੀਨ ਪੈਂਦੇ ਸ਼ੇਰਖਾਨ ਦੇ ਬੱਸ ਅੱਡੇ ਨੇੜੇ ਪੁੱਜੇ ਸਨ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੀਰਾ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਅਤੇ ਮੁਲਜ਼ਮ ਅਨਮੋਲਪ੍ਰੀਤ ਸਿੰਘ ਵਾਸੀ ਪਿੰਡ ਦੂਲੋ ਸਿੰਘ ਫ਼ਿਰੋਜ਼ਪੁਰ ਹੈਰੋਇਨ ਵੇਚਣ ਦੇ ਆਦੀ ਹਨ ਅਤੇ ਦੋਵੇਂ ਦੋਸ਼ੀ ਫਿਲਹਾਲ ਜੀਰਾ ਤੋਂ ਸਫੇਦ ਰੰਗ ਦੀ ਸਵਿਫਟ ਕਾਰ ‘ਚ ਆ ਰਹੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਵਾਪਰਿਆ ਸੜਕ ਹਾ.ਦਸਾ, ਤੇਜ਼ ਰਫਤਾਰ ਮੋਟਰਸਾਈਕਲ ਆਇਆ ਟਿੱਪਰ ਥੱਲੇ, ਮੌਕੇ ਤੇ ਪਹੁੰਚੀ ਪੁਲਿਸ
ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਉਕਤ ਕਾਰ ਨੂੰ ਰੋਕ ਕੇ ਉਸ ‘ਚ ਬੈਠੇ ਦੋ ਦੋਸ਼ੀਆਂ ਕੋਲੋਂ 1 ਕਿਲੋ 500 ਗ੍ਰਾਮ ਹੈਰੋਇਨ ਅਤੇ ਸਵਿਫਟ ਕਾਰ ਬਰਾਮਦ ਕੀਤੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਇਹ ਨਸ਼ੀਲਾ ਪਦਾਰਥ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿੱਥੋਂ ਸਪਲਾਈ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ -: