ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਨਾਸ਼ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰ ਕੋਲੋਂ ਹੈਰੋਇਨ ਦੀ ਖੇਪ, 36 ਲੱਖ ਰੁਪਏ ਦੀ ਡਰੱਗ ਮਨੀ, ਵੱਡੀ ਮਾਤਰਾ ਵਿੱਚ ਹਥਿਆਰ, ਇੱਕ ਸਮਾਰਟਫੋਨ, 01 ਕਾਰ ਇਲੈਕਟਰਾ ਤੇ 5500 ਰੁਪਏ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਪੁਲਿਸ ਪਾਰਟੀ ਬਾਹੱਦ ਰਕਬਾ ਬਾਬਾ ਦੀਪ ਸਿੰਘ ਐਵੇਨਿਉ ਥਾਣਾ ਸਦਰ ਫਿਰੋਜ਼ਪੁਰ ਵਿਖੇ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੇ ਚੈਕਿੰਗ ਦੇ ਸੰਬਧ ਵਿੱਚ ਮੋਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਆਪਸ ਵਿੱਚ ਰਲ ਕੇ ਪਾਕਿਸਤਾਨ ਸਮੱਗਲਰਾਂ ਪਾਸੋਂ ਹੈਰੋਇਨ ਮੰਗਵਾ ਕੇ ਵੱਡੇ ਪੱਧਰ ਤੇ ਹੈਰੋਇਨ ਦੀ ਸਪਲਾਈ ਕਰਦੇ ਹਨ ਅਤੇ ਇਹਨਾਂ ਦਾ ਸਾਥੀ ਭੁਵਨੇਸ਼ ਚੋਪੜਾ ਵਿਦੇਸ਼ ਬੈਠਾ ਪਾਕਿਸਤਾਨ ਸਮੱਗਲਰਾਂ ਨਾਲ ਤਾਲਮੇਲ ਕਰਕੇ ਸਪਲਾਈ ਕਰਵਾਉਦਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਵਾਪਰੀ ਵੱਡੀ ਵਾਰਦਾਤ, ਬਾਈਕ ਸਵਾਰ ਹਮਲਾਵਰਾਂ ਨੇ ਫੈਕਟਰੀ ਮਾਲਕ ਦਾ ਕੀਤਾ ਕਤਲ
ਸੂਚਨਾ ਮਿਲਣ ਮਗਰੋਂ ਪੁਲਿਸ ਪਾਰਟੀ ਵੱਲੋਂ ਤੁਰੰਤ ਦੋਸ਼ੀਆਂ ਤੇ ਰੇਡ ਕਰਕੇ ਇੱਕ ਦੋਸ਼ੀ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ। ਇਸ ਕੋਲੋਂ 07 ਕਿਲੋ ਹੈਰੋਇਨ, 36 ਲੱਖ ਰੁਪਏ ਦੀ ਡਰੱਗ ਮਨੀ, 01 ਪਿਸਟਲ 32 ਬੋਰ ਸਮੇਤ ਮੈਗਜ਼ੀਨ ਤੇ 05 ਰੌਂਦ ਜਿੰਦਾ, 01 ਰਾਈਫਲ 315 ਬੋਰ ਸਮੇਤ ਮੈਗਜ਼ੀਨ ਤੇ 05 ਰੌਂਦ ਜਿੰਦਾ, 02 ਪਿਸਤੌਲ 30 ਬੋਰ ਸਮੇਤ ਮੈਗਜ਼ੀਨ ਤੇ 05/05 ਰੌਂਦ ਜਿੰਦਾ, 01 ਆਈ ਫੋਨ 15 ਪਰੋ, 01 ਕਾਰ ਇਲੈਕਟਰਾ ਤੇ ਜਮਾ ਤਲਾਸ਼ੀ 5500 ਰੁਪਏ ਬਰਾਮਦ ਹੋਇਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: