ਫਿਰੋਜ਼ਪੁਰ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਬੀਐੱਸਐੱਫ ਦੇ ਸਹਿਯੋਗ ਨਾਲ ਵੱਡੀ ਕਾਮਯਾਬੀ ਹਾਸਲ ਹੋਈ ਹੈ। ਸੀਆਈਏ ਨੇ ਪਾਕਿਸਤਾਨ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਵੱਡੀ ਮਾਤਰਾ ਵਿਚ ਹੈਰੋਇਨ ਤੇ ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿਚ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਤੋਂ ਪੁੱਛਗਿਛ ਕਰਨ ‘ਤੇ ਪਾਕਿਸਤਾਨੀ ਸਾਜ਼ਿਸ਼ਾਂ ਬੇਨਕਾਬ ਹੋਈਆਂ ਹਨ। ਹਾਲਾਂਕਿ ਪਾਕਿਸਤਾਨੀ ਸਰਹੱਦ ਤੋਂ ਭਾਰਤੀ ਸੀਮਾ ਵਿਚ ਨਸ਼ਾ ਤੇ ਹਥਿਆਰਾਂ ਦੀ ਸਪਲਾਈ ਹੋਣਾ ਆਮ ਹੈ।
ਸੀਆਈਏ ਨੇ ਜਿਸ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਉਸ ਦੀ ਪਛਾਣ ਮਨਜੀਤ ਸਿੰਘ ਪਿੰਡ ਕਮਲੀ ਵਾਲਾ ਵਜੋਂ ਹੋਈ ਹੈ। ਸੀਆਈਏ ਹੁਣ ਇਹ ਪਤਾ ਲਗਾ ਰਹੀ ਹੈ ਕਿ ਸਰਹੱਦ ਪਾਰ ਤੋਂ ਨਸ਼ਾ ਤੇ ਹਥਿਆਰ ਕਿਸ ਤਰ੍ਹਾਂ ਤੋਂ ਭਾਰਤ ਪਹੁੰਚਿਆ। ਸੀਆਈਏ ਸਟਾਫ ਦੇ ਇੰਚਾਰਜ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਬਾਬਾ ਦੀਪ ਸਿੰਘ ਐਵੇਨਿਊ ਵਿਚ ਰਹਿਣ ਵਾਲੇ ਕੁਝ ਲੋਕ ਪਾਕਿਸਤਾਨ ਰਾਹੀਂ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਕਰ ਰਹੇ ਹਨ।
Ferozepur Police makes a significant breakthrough, busting a major drug trafficking racket.
1 accused arrested and recovered 7 Kg Heroin, ₹36 lakh drug money, 3 pistols, 1 rifle, magazines with 20 live rounds, and 1 car.
FIR registered under NDPS Act. Investigations underway… pic.twitter.com/yHGT5JukwD
— Punjab Police India (@PunjabPoliceInd) April 15, 2024
ਇਹ ਵੀ ਪੜ੍ਹੋ : ਵਿਜੀਲੈਂਸ ਦੀ ਕਾਰਵਾਈ, 5000 ਦੀ ਰਿਸ਼ਵਤ ਲੈਂਦੇ ਏਐੱਸਆਈ ਨੂੰ ਕੀਤਾ ਗ੍ਰਿਫਤਾਰ
ਇਸੇ ਤਹਿਤ ਕਾਰਵਾਈ ਕਰਦੇ ਹੋਏ ਮੁਲਜ਼ਮ ਮਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। 7 ਕਿਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, 132 ਬੋਰ ਦੀਆਂ ਪਿਸਤੌਲਾਂ, 315 ਬੋਰ ਦੀ ਰਾਈਫਲ ਮੈਗਜ਼ੀਨ, 30 ਬੋਰ ਦੀਆਂ ਦੋ ਪਿਸਤੌਲ ਮੈਗਜ਼ੀਨ ਸਣੇ 15 ਤੋਂ ਵੱਧ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਇਕ ਆਈਫੋਨ ਤੇ ਇਕ ਇਲੈਕਟ੍ਰਾ ਕਾਰ ਮਿਲੀ ਹੈ ਜਿਸ ਦੀ ਭਾਲ ਦੌਰਾਨ 5500 ਰੁਪਏ ਬਰਾਮਦ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: