ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਹੈ, ਉਥੇ ਹੀ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਪੰਜਾਬ ਪੁਲਿਸ ਵੀ ਇਸ ਮਾਮਲੇ ਵਿਚ ਸਖਤ ਰੁਖ਼ ਅਪਣਾ ਰਹੀ ਹੈ। ਭ੍ਰਿਸ਼ਟਾਚਾਰ ਨੂੰ ਲੈ ਕੇ ਕਪੂਰਥਲਾ ਵਿਚ ਇਸੇ ਤਰ੍ਹਾਂ ਦੀ ਹੀ ਵੱਡੀ ਕਾਰਵਾਈ ਸਾਹਮਣੇ ਆਈ ਹੈ, ਜਿਥੇ ਪੁਲਿਸ ਵੱਲੋਂ ਆਪਣੇ ਹੀ ਚਾਰ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਗਿਆ।
ਕਪੂਰਥਲਾ ਪੁਲਿਸ ਨੇ ਫਗਵਾੜਾ ਦੀ ਪੂਰੀ ਸੀਆਈਏ ਟੀਮ ਨੇ ਤਸਕਰ ਨੂੰ ਛੁਡਾਉਣ ਲਈ ਢਾਈ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜ ਲਿਆ। ਜਾਣਕਾਰੀ ਮੁਤਾਬਕ CIA ਟੀਮ ਵਿਚ CIA ਇੰਚਾਰਜ ਬਿਸਮਨ ਸਿੰਘ ਮਾਹੀ, ASI ਨਿਰਮਲ ਕੁਮਾਰ, ASI ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਸ਼ਾਮਲ ਹਨ। ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਤਸਕਰ ਨੂੰ ਛੁਡਾਉਣ ਲਈ ਢਾਈ ਲੱਖ ਰੁਪਏ ਦੀ ਰਿਸ਼ਵਤ ਲਈ, ਇਨ੍ਹਾਂ ‘ਤੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਟਰੰਪ ਸਰਕਾਰ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡਾ ਝ/ਟ/ਕਾ, ਹਾਰਵਰਡ ਯੂਨੀਵਰਸਿਟੀ ‘ਚ ਦਾਖਲੇ ‘ਤੇ ਲਾਈ ਰੋਕ
ਜਲੰਧਰ ਰੇਂਜ ਦੇ ਇੰਚਾਰਜ ਡੀਆਈਜੀ ਨਵੀਨ ਸਿੰਗਲਾ ਨੇ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਇਸ ਟੀਮ ਨੇ ਕੁਝ ਦਿਨ ਪਹਿਲਾਂ ਇੱਕ ਨਸ਼ਾ ਤਸਕਰ ਨੂੰ ਫੜਿਆ ਸੀ ਤੇ ਫਿਰ ਉਸ ਨੂੰ ਫਰਾਰ ਕਰਵਾ ਦਿੱਤਾ। ਇਸ ਦੇ ਬਦਲੇ ਉਸ ਦੇ ਪਰਿਵਾਰ ਤੋਂ ਇਨ੍ਹਾਂ ਨੇ ਢਾਈ ਲੱਖ ਰੁਪਏ ਰਿਸ਼ਵਤ ਲਈ ਸੀ। ਡੀਆਈਜੀ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗ੍ਰਿਫ਼ਤਾਰ ਮੁਲਾਜ਼ਮਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਫਗਵਾੜਾ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























