FIR will be : ਜਲੰਧਰ : ਕੋਰੋਨਾ ਸੰਕਟ ਦੌਰਾਨ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਪੰਜਾਬ ਸਰਕਾਰ ਨੇ ਪੈਨੀ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਹੁਣ ਅਧਿਕਾਰੀ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਕਾਰਵਾਈ ਨੂੰ ਠੰਡੇ ਬਸਤੇ ‘ਚ ਨਹੀਂ ਪਾ ਸਕਣਗੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ‘ਐਕਸ਼ਨ ਟੇਕਨ ਰਿਪੋਰਟ’ ਨਾਂ ਦੀ ਇੱਕ ਵਿਸ਼ੇਸ਼ ਮੋਬਾਈਲ ਐਪਲ ਲਾਂਚ ਕੀਤੀ ਹੈ। ਇਸ ਤੋਂ ਪਹਿਲਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਦਾ ਵੇਰਵਾ ਅਪਲੋਡ ਕਰਨਾ ਜ਼ਰੂਰੀ ਹੋਵੇਗਾ। ਇਸ ਵਾਰ ਜੇਕਰ ਸਰਕਾਰ ਪਰਾਲੀ ਸਾੜਨ ‘ਤੇ ਰੋਕ ਲਗਾਉਣ ‘ਚ ਅਸਫਲ ਰਹੀ ਤਾਂ ਅੱਗ ਦਾ ਧੂੰਆਂ ਰੋਕ ਰੋਕੂ ਤਾਕਤ ਨੂੰ ਘੱਟ ਕਰਕੇ ਕੋਵਿਡ-19 ਪ੍ਰਭਾਵਿਤ ਮਰੀਜ਼ਾਂ ਦੀਆਂ ਮੁਸ਼ਕਲਾਂ ਵਧਾ ਸਕਦਾ ਹੈ।
ਡੀ. ਸੀ. ਘਣਸ਼ਿਆਮ ਥੋਰੀ ਨੇ ਦੱਸਿਆ ਕਿ ਸਰਕਾਰ ਨੇ ‘ਐਕਸ਼ਨ ਟੇਕਨ ਰਿਪੋਰਟ’ ਨਾਂ ਦਾ ਇੱਕ ਵਿਸ਼ੇਸ਼ ਮੋਬਾਈਲ ਐਪ ਲਾਂਚ ਕੀਤਾ ਹੈ। ਇਸ ‘ਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੰਮ ਕਰਨ ਵਾਲੇ ਹਰ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ। ਸਬੰਧਤ ਅਧਿਕਾਰੀਆਂ ਨੂੰ ਇਸ ਐਪ ‘ਤੇ ਕੀਤੀ ਕਾਰਵਾਈ ਨੂੰ ਅਪਡੇਟ ਕਰਨਾ ਪਵੇਗਾ। ਪਰਾਲੀ ਨੂੰ ਅੱਗ ਲਗਾਉਣ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਕਰਨ ਤੋਂ ਬਾਅਦ ਫੀਲਡ ਵੈਰੀਫਿਕੇਸਨ ਤੋਂ ਲੈ ਕੇ ਆਖਰੀ ਕਾਰਵਾਈ ਤੱਕ ਦੀ ਸਾਰੀ ਰਿਪੋਰਟ ਦੇਣੀ ਹੋਵੇਗੀ। ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਉਲੰਘਣ ਕਰਨ ਵਾਲਿਆਂ ਖਿਲਾਫ FIR ਦਰਜ ਕਰਨ, ਕੰਬਾਈਨਾਂ ਜ਼ਬਤ ਕਰਨ, ਭਾਰੀ ਜੁਰਮਾਨਾ ਲਗਾਉਣ ਤੇ ਰੈਵੇਨਿਊ ਦੀ ਰਿਕਾਰਡ ‘ਚ ਐਂਟਰੀ ਕਰਨ ਨੂੰ ਕਿਹਾ ਗਿਆ ਹੈ।
ਮੁੱਖ ਖੇਤੀ ਅਧਿਕਾਰੀ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਰਿਮੋਟ ਸੈਂਸਿੰਗ ਸੈਟੇਲਾਈਟ ਤੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਡੂੰਘੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦਾ ਉਲੰਘਣ ਕਰਨ ਵਾਲਾ ਕੋਈ ਵੀ ਵਿਅਕਤੀ ਬਚ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਸੈਟੇਲਾਈਟ ਤੋਂ ਉਸ ਜਗ੍ਹਾ ਦਾ ਪਤਾ ਲਗਾਇਆ ਜਾਵੇਗਾ ਜਿਥੇ ਪਰਾਲੀ ਨੂੰ ਅੱਗ ਲਗਾਈ ਗਈ ਹੈ ਤੇ ਬਾਅਦ ‘ਚ ਟੀਮਾਂ ਭੇਜ ਕੇ ਕਾਰਵਾਈ ਕੀਤੀ ਜਾਵੇਗੀ।