ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿੱਚ ਸਥਿਤ ਇੱਕ ਇਲੈਕਟ੍ਰੋਨਿਕ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਵਿੱਚ ਰੱਖਿਆ ਇਲੈਕਟ੍ਰਾਨਿਕ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਕਾਰਨ ਦੁਕਾਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਕੁਲਦੀਪ ਰਾਜ ਨੇ ਦੱਸਿਆ ਕਿ ਬੀਤੀ ਰਾਤ ਕਰੀਬ 10:15 ਵਜੇ ਉਸ ਨੂੰ ਚੌਕੀਦਾਰ ਦਾ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਹ ਦੁਕਾਨ ‘ਤੇ ਪਹੁੰਚਿਆ, ਜਿੱਥੇ ਉਸ ਨੇ ਦੇਖਿਆ ਕਿ ਆਸ-ਪਾਸ ਦੇ ਲੋਕ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 2 ਤੋਂ 3 ਗੱਡੀਆਂ ਪਹੁੰਚੀਆਂ।
ਇਹ ਵੀ ਪੜ੍ਹੋ : ਮੁਕੇਰੀਆਂ ਵੱਡੀ ਘਟਨਾ, ਕੁੜੀ-ਮੁੰਡੇ ਨੇ ਨਹਿਰ ‘ਚ ਮਾ.ਰੀ ਛਾਲ, ਲੜਕੀ ਦੀ ਹੋਈ ਮੌ.ਤ
ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਕਰੀਬ 3 ਤੋਂ 4 ਘੰਟੇ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਜਾ ਸਕਿਆ, ਉਦੋਂ ਤੱਕ ਦੁਕਾਨ ‘ਚ ਰੱਖਿਆ ਇਲੈਕਟ੍ਰਾਨਿਕ ਸਮਾਨ ਜਿਵੇਂ ਕਿ ਐਲ.ਈ.ਡੀ., ਵਾਸ਼ਿੰਗ ਮਸ਼ੀਨ, ਏ.ਸੀ., ਗੀਜ਼ਰ, ਬੈਟਰੀਆਂ ਆਦਿ ਸੜ ਕੇ ਸੁਆਹ ਹੋ ਚੁਕੇ ਸਨ।
ਪੀੜਤ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਸ ਦਾ 90 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ। ਉਸ ਨੂੰ ਅਜੇ ਵੀ ਯਕੀਨ ਨਹੀਂ ਆ ਰਿਹਾ ਕਿ ਉਸ ਦੀ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਪੀੜਤ ਨੇ ਦੱਸਿਆ ਕਿ ਅੱਗ ਕਿਵੇਂ ਲੱਗੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਸ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਆਰਥਿਕ ਮਦਦ ਕੀਤੀ ਜਾਵੇ, ਤਾਂ ਜੋ ਉਹ ਮੁੜ ਆਪਣਾ ਕਾਰੋਬਾਰ ਚਲਾ ਸਕੇ।
ਵੀਡੀਓ ਲਈ ਕਲਿੱਕ ਕਰੋ -: