ਲੁਧਿਆਣਾ ਦੇ ਬਹਾਦਰ ਕੇ ਰੋਡ ‘ਤੇ ਪਸ਼ੂਆਂ ਦੀ ਖਲ ਬਣਾਉਣ ਵਾਲੀ ਇੱਕ ਫੈਕਟਰੀ ਦੇ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਫੈਕਟਰੀ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦੇ ਹੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚੀਆਂ ਸੱਤ ਤੋਂ ਅੱਠ ਗੱਡੀਆਂ ਅੱਗ ਤੇ ਕਾਬੂ ਪਾ ਰਹੀਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਦੇ ਵਿੱਚ ਸ਼ਾਰਟ ਸਰਕਟ ਹੋਣ ਨਾਲ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਵੀ ਕਾਫੀ ਭਗਦੜ ਮੱਚ ਗਈ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਮੌਕੇ ਤੇ ਬੁਲਾਇਆ ਗਿਆ। ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸਵੇਰੇ 9:30 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਦਿੱਤੀ ਦੋ ਫਾਇਰ ਟੈਂਡਰ ਮੌਕੇ ‘ਤੇ ਪਹੁੰਚੇ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਣ ‘ਤੇ ਸਲੇਮ ਟਾਬਰੀ ਥਾਣੇ ਦੀ ਪੁਲਿਸ ਵੀ ਪਹੁੰਚ ਗਈ।
ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਵੱਖ-ਵੱਖ ਕ/ਤਲ ਦੇ ਮਾਮਲਿਆਂ ‘ਚ 6 ਵਿਅਕਤੀ ਕੀਤੇ ਗ੍ਰਿਫ਼ਤਾਰ
ਫੈਕਟਰੀ ਦੇ ਮਾਲਿਕ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਤੇ ਕਾਬੂ ਪਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੇ ਅਫਸਰ ਨੇ ਕਿਹਾ ਕਿ ਤਕਰੀਬਨ 7 ਤੋਂ 8 ਗੱਡੀਆਂ ਲਗਾਤਾਰ ਅੱਗ ਤੇ ਕਾਬੂ ਪਾਉਣ ਲੱਗੀਆਂ ਹਨ ਅਤੇ 50% ਅੱਗ ਦੇ ਕਾਬੂ ਪਾਇਆ ਜਾ ਚੁੱਕਾ ਹੈ ਅਤੇ ਫੈਕਟਰੀ ਦੇ ਵਿੱਚ ਅੱਗੇ ਵੀ ਸਰਚ ਕੀਤੀ ਜਾ ਰਹੀ ਹੈ ਕੀ ਕਿਸੇ ਨੂੰ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -:
























