ਮੋਗਾ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ। ਜਿਸ ਤੋਂ ਬਾਅਦ ਅੱਜ ਨੌਜਵਾਨ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ 23 ਅਪ੍ਰੈਲ ਦੀ ਸ਼ਾਮ ਨੂੰ ਗਗਨਦੀਪ ਸਿੰਘ ਮਹਿਮੇਵਾਲਾ ਪਿੰਡ ਦੇ ਇੱਕ ਕਣਕ ਦੇ ਖੇਤ ਵਿੱਚ ਅੱਗ ਬੁਝਾਉਣ ਲਈ ਗਿਆ ਸੀ ਪਰ ਉਹ ਖੁਦ ਹੀ ਅੱਗ ਦੀ ਲਪੇਟ ਵਿੱਚ ਆ ਗਿਆ। ਗਗਨਦੀਪ ਸਿੰਘ ਅੱਗ ਵਿੱਚ ਗੰਭੀਰ ਰੂਪ ਵਿੱਚ ਝੁਲਸ ਗਿਆ ਸੀ। ਘਟਨਾ ਤੋਂ ਬਾਅਦ ਉਸ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਗਗਨਦੀਪ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਡੀਐਮਸੀ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮਜੀਠਾ ‘ਚ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ ਐਕਸਾਈਜ਼ ਵਿਭਾਗ ਦਾ ETO ਸਸਪੈਂਡ
ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਗਗਨਦੀਪ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿੱਚ ਕੰਮ ਕਰਦਾ ਸੀ। ਉਸਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਉਨ੍ਹਾਂ ਦੇ ਅਚਾਨਕ ਦਿਹਾਂਤ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਗਗਨਦੀਪ ਦੀ ਲਾਸ਼ ਨੂੰ ਮੋਗਾ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























