ਮੋਗਾ ਦੇ ਸਰਦਾਰ ਨਗਰ ‘ਚ ਸਕਰੈਪ ਦੇ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਇਸ ਕਾਰਨ ਗੋਦਾਮ ਦੇ ਮਾਲਕ ਨੂੰ ਕਰੀਬ 5 ਤੋਂ 6 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਮੌਕੇ ਤੇ ਪਹੁੰਚੇ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ।
ਗੋਦਾਮ ਦੇ ਮਾਲਕ ਆਸ਼ੂ ਮੋਂਗਾ ਨੇ ਦੱਸਿਆ ਕਿ ਉਹ ਨੈਸਲੇ ਸਕਰੈਪ ਦਾ ਠੇਕੇਦਾਰ ਹੈ ਅਤੇ ਉਸ ਦਾ ਇੱਥੇ ਗੋਦਾਮ ਹੈ। ਉਹ ਜਦੋਂ ਗੋਦਾਮ ਵਿੱਚ ਆਇਆ ਤਾਂ ਉਸ ਨੇ ਦੇਖਿਆ ਕਿ ਗੋਦਾਮ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਮੌਕੇ ‘ਤੇ ਲੋਕਾਂ ਨੂੰ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਅੱਗ ਬਹੁਤ ਹੀ ਭਿਣਕ ਲੱਗੀ ਹੋਈ ਸੀ ਜਿਸ ਕਾਰਨ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲ ਆਈ ਅਤੇ ਮੇਰਾ 5 ਤੋਂ 6 ਲੱਖ ਰੁਪਏ ਦਾ ਨੁਕਸਾਨ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਭਰਤ ਗੁਪਤਾ ਨੇ ਦੱਸਿਆ ਕਿ ਮੇਰੇ ਵਾਰਡ 18 ਸਰਦਾਰ ਨਗਰ ਵਿੱਚ ਸੂਚਨਾ ਮਿਲੀ ਸੀ ਕਿ ਨੈਸਲੇ ਦੇ ਇੱਕ ਸਕਰੈਪ ਠੇਕੇਦਾਰ ਦਾ ਗੋਦਾਮ ਬਣਿਆ ਹੋਇਆ ਸੀ ਅਤੇ ਇਸ ਵਿੱਚ ਅੱਗ ਲੱਗ ਗਈ ਸੀ ਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਕਰੀਬ ਡੇਢ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ। ਉਨ੍ਹਾਂ ਦੱਸਿਆ ਕਿ ਗੋਦਾਮ ‘ਚ ਕਰੀਬ 6 ਲੱਖ ਦਾ ਕਬਾੜ ਸੀ ਜੋ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ : ਪਟਿਆਲਾ : PRTC ਬੱਸ ਤੇ ਕਾਰ ਵਿਚਾਲੇ ਹੋਈ ਟੱ.ਕਰ, ਹਾ.ਦਸੇ ‘ਚ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਗਈ ਜਾ.ਨ
ਉਥੇ ਹੀ ਫਾਇਰ ਬ੍ਰਿਗੇਡ ਦੇ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਸਾਨੂੰ ਸਰਦਾਰ ਨਗਰ ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਅਸੀਂ ਆਪਣੇ ਵਾਹਨਾਂ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਅੱਗ ਨੂੰ ਦੂਜੀ ਜਗ੍ਹਾ ਫੈਲਣ ‘ਤੋਂ ਰੋਕਦੇ ਹੋਏ ਉਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਅੱਗ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -: