ਜਲੰਧਰ ਵਿਚ ਲੈਦਰ ਕੰਪਲੈਕਸ ਕੋਲ ਯੂਐੱਮਏ ਫੈਕਟਰੀ ਵਿਚ ਭਿਆਨਕ ਅੱਗ ਲੱਗ ਗਈ ਹੈ। ਅੱਗ ਇੰਨੀ ਭਿਆਨਕ ਸੀ ਕਿ ਸ਼ਾਮ ਲਗਭਗ 5 ਵਜੇ ਤੱਕ ਫਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਲੱਗਣ ਨਾਲ ਪੂਰੇ ਇਲਾਕੇ ਵਿਚ ਹੜਕੰਪ ਮਚਿਆ ਹੋਇਆ ਹੈ। ਘਟਨਾ ਸਮੇਂ ਫੈਕਟਰੀ ਵਿਚ ਬਹੁਤ ਸਾਰੇ ਮੁਲਾਜ਼ਮ ਮੌਜੂਦ ਸਨ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਰੈਸਕਿਊ ਕੀਤਾ ਗਿਆ।
ਜਾਣਕਾਰੀ ਮੁਤਾਬਕ ਫੈਕਟਰੀ ਦੇ ਉਪਰ ਵਾਲੇ ਹਿੱਸੇ ਵਿਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਸ ਦੀ ਚਿੰਗਾਰੀ ਨਾਲ ਅੱਗ ਲੱਗਣ ਦੀ ਸ਼ੰਕਾ ਦੱਸੀ ਜਾ ਰਹੀ ਹੈ। ਫਿਲਹਾਲ ਇਸ ਨੂੰ ਲੈ ਕੇ ਫਾਇਰ ਬ੍ਰਿਗੇਡ ਨੇ ਕੋਈ ਬਿਆਨ ਨਹੀਂ ਦਿੱਤਾ ਹੈ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ।ਘਟਨਾ ਵਿਚ ਫੈਕਟਰੀ ਮਾਲਕ ਦਾ ਬਹੁਤ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੇ ਫੜੀ 21 ਕਿਲੋ ਪੋਸ/ਤ, ਰਾਜਸਥਾਨ ਤੋਂ ਆ ਰਹੇ ਟਰੱਕ ‘ਚ ਲੁਕਾ ਕੇ ਲਿਆ ਰਿਹਾ ਸੀ ਤਸ/ਕਰ
ਜਿਸ ਫੈਕਟਰੀ ਵਿਚ ਅੱਗ ਲੱਗੀ ਹੈ ਉਸ ਵਿਚ ਸਪੋਰਟਸ ਦਾ ਸਾਮਾਨ ਬਣਾਇਆ ਜਾਂਦਾ ਹੈ ਜਿਸ ਕਾਰਨ ਫੈਕਟਰੀ ਵਿਚ ਵੱਡੀ ਮਾਤਰਾ ਵਿਚ ਰਬੜ ਤੇ ਜਲਨਸ਼ੀਲ ਪਦਾਰਥ ਪਿਆ ਹੋਇਆ ਹੈ ਜਿਸ ਕਾਰਨ ਫਾਇਰ ਬ੍ਰਿਗੇਡ ਨੂੰ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਪਿਛਲੇ 3 ਘੰਟੇ ਤੋਂ ਲਗਾਤਾਰ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹੁਣ ਤੱਕ ਇਕ-ਇਕ ਕਰਕੇ 50 ਤੋਂ ਵੱਧ ਪਾਣੀ ਵਾਲੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ।ਪਾਣੀ ਦੇ ਨਾਲ-ਨਾਲ ਅੱਗ ਬੁਝਾਉਣ ਵਾਲੀ ਫਾਮ ਦਾ ਵੀ ਇਸਤੇਮਾਲ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: