ਫਿਰੋਜ਼ਪੁਰ ਦੇ ਜ਼ੀਰਾ ਵਿੱਚ ਮੁੜ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ ਕੀਤੀ ਗਈ ਹੈ। ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਬਦਮਾਸ਼ਾਂ ਵੱਲੋਂ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾਂ ਬਣਾਇਆ ਗਿਆ ਹੈ। ਇਹ ਸਾਰੀ ਘਟਨਾ CCTV ‘ਚ ਕੈਦ ਹੋ ਗਈ ਹੈ।
ਗੋਲੀ ਦੇ ਨਾਲ ਦੁਕਾਨ ਦੇ ਸ਼ੀਸ਼ੇ ਨੂੰ ਭੰਨ ਦਿੱਤਾ ਗਿਆ ਹੈ। ਗ਼ਨੀਮਤ ਰਹੀ ਕਿ ਘਟਨਾ ਦੌਰਾਨ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਸ ਮੌਕੇ ਫਾਇਰਿੰਗ ਹੋਣ ਦੀ ਜਾਣਕਾਰੀ ਮਿਲਣ ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਹੈ ਅਤੇ ਇਸ ਨੂੰ ਸੀਸੀਟੀਵੀ ਦੇ ਆਧਾਰ ‘ਤੇ ਹੁਣ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਫਾਇਰਿੰਗ ਕਾਰਨ ਇਲਾਕੇ ਦੇ ਵਿਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਵਿਆਹ ਸਮਾਗਮ ‘ਤੇ ਜਾ ਰਹੇ 2 ਭਰਾਵਾਂ ਦੀ ਗੱਡੀ ਟਰਾਲੇ ਨਾਲ ਟ.ਕਰਾ.ਈ, ਇਕ ਦੀ ਹੋਈ ਮੌ.ਤ, ਦੂਜਾ ਜ਼ਖਮੀ
ਵੀਡੀਓ ਲਈ ਕਲਿੱਕ ਕਰੋ -:
























