ਜਲੰਧਰ ਸ਼ਹਿਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਸੰਤੋਖਪੁਰਾ ਵਿੱਚ ਇੱਕ ਡਾਕਟਰ ਦੇ ਘਰ ‘ਤੇ ਬੀਤੀ ਰਾਤ ਹੋਈ ਗੋਲੀਬਾਰੀ ਤੋਂ ਬਾਅਦ, ਹੁਣ ਬੱਸ ਸਟੈਂਡ ਇਲਾਕੇ ਵਿੱਚ ਗੋਲੀਬਾਰੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਇਹ ਘਟਨਾ ਮੋਤਾ ਸਿੰਘ ਨਗਰ ਦੇ ਵਰਦਾਨ ਮੈਡੀਕਲ ਸੈਂਟਰ ਵਿੱਚ ਵਾਪਰੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੂੰਹ ‘ਤੇ ਹੇਲਮੇਟ ਪਾ ਕੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ । ਹਮਲਾਵਰ ਸੈਂਟਰ ਦੇ ਬਾਹਰ ਰੁਕਦੇ ਹਨ ਅਤੇ ਉਨ੍ਹਾਂ ਵੱਲੋਂ ਕਰੀਬ 4 ਰਾਊਂਡ ਫਾਇਰਿੰਗ ਕੀਤੀ ਗਈ। ਹਮਲੇ ਤੋਂ ਬਾਅਦ, ਹਮਲਾਵਰ ਮੌਕੇ ਤੋਂ ਭੱਜ ਗਿਆ। ਗੋਲੀਬਾਰੀ ਦੀ ਆਵਾਜ਼ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਹੈ। ਘਟਨਾ ਸੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਲਮ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ, ਬਿਨਾਂ ਸਿਮ ਕਾਰਡ ਨਹੀਂ ਚੱਲੇਗਾ WhatsApp; ਅੱਜ ਤੋਂ ਹੋਏ ਵੱਡੇ ਬਦਲਾਅ
ਵੀਡੀਓ ਲਈ ਕਲਿੱਕ ਕਰੋ -:
























