ਪੰਜਾਬ ਦੇ ਗੁਰਦਾਸਪੁਰ ਦੇ ਬਟਾਲਾ ਸ਼ਹਿਰ ‘ਚ ਬੀਤੇ ਕੱਲ੍ਹ ਇਲਾਕੇ ਵਿੱਚ ਸਨਸਨੀ ਫੈਲ ਗਈ। ਇੱਥੇ ਦੇਰ ਸ਼ਾਮ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ , ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਉਸ ਗਲੀ ਵਿੱਚ ਖੜ੍ਹੇ ਸਨ ਜਿੱਥੇ ਦੋਵੇਂ ਭਰਾ ਰਹਿੰਦੇ ਸਨ। ਦੁਪਹਿਰ 3.30 ਵਜੇ ਦੇ ਕਰੀਬ ਸੱਤ-ਅੱਠ ਨੌਜਵਾਨ ਬਾਈਕ ‘ਤੇ ਆਏ ਅਤੇ ਰਿਵਾਲਵਰ ਨਾਲ ਦੋਵਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਦੌਰਾਨ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗਾਂਧੀ ਕੈਂਪ ਬਟਾਲਾ ਵਾਸੀ ਯੋਧਾ ਵਜੋਂ ਹੋਈ ਹੈ, ਜਦਕਿ ਜ਼ਖਮੀ ਨੌਜਵਾਨ ਦਾ ਨਾਂ ਰਾਹੁਲ ਦਾਤਾਰ ਹੈ। ਜਿਸ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅੱਜ ਜਲੰਧਰ ਆਉਣਗੇ CM ਭਗਵੰਤ ਮਾਨ, ਜ਼ਿਮਨੀ ਚੋਣ ‘ਚ ਮਿਲੀ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਰੰਜਿਸ਼ ਪਿੱਛੇ ਕਾਰਨ ਕੀ ਹੈ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਹਮਲਾਵਰਾਂ ਅਤੇ ਦੁਸ਼ਮਣੀ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: