ਪੰਜਾਬ ਦੇ ਤਰਨ ਤਾਰਨ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਪੁਲਿਸ ਗੁਪਤ ਸੂਚਨਾ ਦੇ ਅਧਾਰ ‘ਤੇ ਕਈ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਬਦਮਾਸ਼ ਨੂੰ ਗ੍ਰਿਫ਼ਤਾਰ ਕਰਨ ਗਈ ਸੀ। ਇਸ ਦੌਰਾਨ ਬਦਮਾਸ਼ ਨੇ ਪੁਲਿਸ ਦੀ ਟੀਮ ‘ਤੇ ਫਾਇਰਿੰਗ ਕਰ ਦਿੱਤੀ। ਦੋਵਾਂ ਪਾਸਿਓਂ ਹੋਈ ਗੋਲੀਬਾਰੀ ਵਿੱਚ ਇੱਕ ASI ਜ਼ਖਮੀ ਹੋਇਆ ਹੈ। ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਜ਼ਖਮੀ ਹੋਇਆ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਥਾਣਾ ਸਿਟੀ ਤਰਨ ਤਾਰਨ ਵਿੱਚ ਤੈਨਾਤ ASI ਬਲਦੇਵ ਸਿੰਘ ਜਦੋਂ ਗੁਪਤ ਸੂਚਨਾ ਮਿਲਣ ਤੋਂ ਬਾਅਦ ਮੁਰਾਦਪੁਰਾ ਇਲਾਕੇ ਵਿੱਚ ਲੋੜੀਂਦੇ ਮੁਲਜ਼ਮ ਲੱਲਾ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਮੁਰਾਦਪੁਰ ਜਿਸ ਦੇ ਖਿਲਾਫ਼ ਕਈ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ ਅਤੇ ਪੁਲਿਸ ਨੂੰ ਲੋੜੀਂਦਾ ਸੀ ਦੀ ਗ੍ਰਿਫਤਾਰੀ ਕਰਨ ਲਈ ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਮੁਲਜਮਾਂ ਵੱਲੋਂ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਕੀਤੇ 116 ਭਾਰਤੀ ਪਹੁੰਚੇ ਅੰਮ੍ਰਿਤਸਰ, 65 ਪੰਜਾਬੀ ਸ਼ਾਮਲ, ਤੜਕਸਾਰ ਘਰਾਂ ਲਈ ਕੀਤੇ ਗਏ ਰਵਾਨਾ
ਜਿਸ ਦੇ ਚਲਦਿਆਂ ASI ਬਲਦੇਵ ਸਿੰਘ ਦੇ ਹੱਥ ਵਿੱਚ ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ। ਜਦ ਕਿ ਪੁਲਿਸ ਦੀ ਜਵਾਬੀ ਫਾਇਰਿੰਗ ਦੌਰਾਨ ਮੁਲਜ਼ਮ ਲੱਲਾ ਸਿੰਘ ਜਖਮੀ ਹੋ ਗਿਆ ਜਿਸ ਨੂੰ ਪੁਲਿਸ ਨੇ ਇੱਕ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਲੱਲਾ ਸਿੰਘ ਵੱਲੋਂ ਗੈਂਗ ਬਣਾ ਕੇ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਤੇ ਚਲਦੇ ਪੁਲਿਸ ਇਸ ਦੇ ਪਿੱਛੇ ਲੱਗੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
