ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਟਾਰਗੇਟ ਕਿਲਿੰਗ ਕਰਨ ਆਏ ਇੱਕ ਹੋਰ ਬਦਮਾਸ਼ ਨੂੰ ਕਾਬੂ ਕਰ ਲਿਆ ਹੈ। ਭਵਾਨੀਗੜ੍ਹ ਦੇ ਨਦਾਮਪੁਰ ਰੋਡ ‘ਤੇ ਪੁਲਿਸ ਨੇ ਬਾਦਮਾਸ਼ ਦਾ ਐਨਕਾਊਂਟਰ ਕੀਤਾ। ਇਸ ਦੌਰਾਨ ਗੈਂਗਸਟਰ ਅਤੇ ਪੁਲਿਸ ਵਿਚਕਾਰ ਗੋਲੀਆਂ ਚੱਲੀਆਂ। ਪੁਲਿਸ ਵੱਲੋਂ ਫਾਇਰਿੰਗ ਦੌਰਾਨ ਬਦਮਾਸ਼ ਦੀ ਲੱਤ ਚ ਗੋਲੀ ਲੱਗੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਜ਼ਖਮੀ ਹਾਲਤ ਵਿੱਚ ਕਾਬੂ ਕੀਤਾ।
ਮਿਲੀ ਜਾਣਕਾਰੀ ਅਨੁਸਾਰ ਮਨਿੰਦਰ ਨਾਮ ਦਾ ਗੈਂਗਸਟਰ ਨਿਵਾਸੀ ਮੋਹਾਲੀ ਤੋਂ ਹੈ ਜੋਂ ਕਿ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਭਵਾਨੀਗੜ੍ਹ ਦੇ ਨਦਾਮਪੁਰ ਰੋਡ ਤੇ ਆਸਟਰੀਆ ਗ਼ਲੌਕ ਦੀ ਰਿਕਵਰੀ ਕਰਨ ਆਇਆ ਸੀ। ਇਸ ਦੌਰਾਨ ਪੁਲਿਸ ਮੌਕੇ ‘ਤੇ ਪਹੁੰਚੀ। ਬਦਮਾਸ਼ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਵੱਲੋਂ ਕੀਤੀ ਫਾਇਰਿੰਗ ‘ਚ ਬਦਮਾਸ਼ ਦੀ ਲੱਤ ‘ਚ ਗੋਲੀ ਵੱਜੀ। ਜਿਸ ਤੋਂ ਬਾਅਦ ਪੁਲਿਸ ਨੇ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ।
ਇਹ ਵੀ ਪੜ੍ਹੋ : ਬਟਾਲਾ ਪੁਲਿਸ ਨੇ USA ਅਧਾਰਿਤ ਗਿ.ਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ, 83 ਲੱਖ ਰੁਪਏ ਤੇ ਹ.ਥਿਆ.ਰ ਬਰਾਮਦ
ਬਦਮਾਸ਼ ਤੋਂ ਆਸਟਰੀਆ ਗਲੌਕ ਪਿਸਟਲ ਬਰਾਮਦ ਹੋਇਆ। ਇਸ ਮਗਰੋਂ ਜ਼ਖਮੀ ਬਦਮਾਸ਼ ਨੂੰ ਇਲਾਜ ਲਈ ਸੰਗਰੂਰ ਸਿਵਿਲ ਹਸਪਤਾਲ ਵਿੱਚ ਭਾਰਤੀ ਕਰਵਾਇਆ। ਮਨਿੰਦਰ ਨਾਮ ਦੇ ਗੈਂਗਸਟਰ ਨੂੰ ਜੇਲ੍ਹ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਸਬੰਧੀ ਗਾਈਡ ਕੀਤਾ ਜਾ ਰਿਹਾ ਸੀ। ਪੁਲਿਸ ਇਸ ਮਾਮਲੇ ਵਿੱਚ ਹੋਰ ਵੀ ਡੁੰਗਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਟਾਰਗੇਟ ਕਿਲਿੰਗ ਮਾਮਲੇ ਵਿੱਚ ਜਾਂਚ ਦੇ ਹਰ ਐਂਗਲ ਦੀਆਂ ਪਰਤਾ ਨੂੰ ਬਾਰੀਕੀ ਨਾਲ ਖੰਗਾਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
