ਫਾਜ਼ਿਲਕਾ ਵਿੱਚ ਦਿਨ-ਦਿਹਾੜੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਰਟ ਕੰਪਲੈਕਸ ਨੇੜੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਵਿਵਾਦ ਹੋਇਆ। ਵਿਵਾਦ ਇੰਨਾ ਵੱਧ ਗਿਆ ਕਿ ਪਹਿਲਾਂ ਕਾਰ ਦੇ ਵਿੱਚ ਕਾਰ ਮਾਰੀ, ਇਸ ਤੋਂ ਬਾਅਦ ਮੌਕੇ ‘ਤੇ ਫਾਇਰਿੰਗ ਕੀਤੀ ਗਈ। ਪੇਸ਼ੀ ‘ਤੇ ਆਏ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ ਕਟ ਦਿੱਤਾ ਗਿਆ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਘਟਨਾ ਫਾਜ਼ਿਲਕਾ ਦੇ ਸਿਵਲ ਹਸਪਤਾਲ ਅਤੇ ਸ਼ਮਸ਼ਾਨ ਘਾਟ ਦੇ ਵਿਚਾਲੇ ਹੋਈ। ਦੱਸਿਆ ਜਾ ਰਿਹਾ ਕਿ ਦੋ ਕਾਰਾਂ ਦੇ ਵਿੱਚ ਦੋ ਵੱਖ-ਵੱਖ ਗਰੁੱਪਾਂ ਦੇ ਲੋਕ ਸਨ ਅਤੇ ਇਹ ਵੀ ਪਤਾ ਲੱਗ ਰਿਹਾ ਹੈ ਕਿ ਪੇਸ਼ੀ ਭੁਗਤਣ ਲਈ ਇੱਕ ਗਰੁੱਪ ਜਾ ਰਿਹਾ ਸੀ ਅਤੇ ਦੂਸਰੇ ਗਰੁੱਪ ਦੇ ਵੱਲੋਂ ਉਸ ਦੇ ਉੱਤੇ ਹਮਲਾ ਕਰ ਦਿੱਤਾ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਇੱਕਦਮ ਗੋਲੀਆਂ ਛਾਲਾਂ ਦੀ ਆਵਾਜ਼ ਆਈ। ਜਦੋਂ ਉਹ ਉੱਥੇ ਪਹੁੰਚੇ ਉਦੋਂ ਤੱਕ ਸ਼ਖਸ ਦੇ ਗੋਲੀ ਲੱਗੀ ਹੋਈ ਸੀ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਐਨਕਾਊਂਟਰ, ਪੁਲਿਸ ਵੱਲੋਂ ਰੋਕਣ ‘ਤੇ ਬਦ/ਮਾਸ਼ ਨੇ ਚਲਾਈ ਗੋਲੀ, ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ
ਇਸ ਗੋਲੀਬਾਰੀ ਚ ਜ਼ਖਮੀ ਹੋਏ ਸ਼ਖਸ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ। ਮ੍ਰਿਤਕ ਸ਼ਖਸ ਦੀ ਮਾਂ ਦਾ ਕਹਿਣਾ ਹੈ ਕਿ ਮੇਰੇ ਪੁੱਤ ਨੂੰ ਇੰਸਟਾਗ੍ਰਾਮ ‘ਤੇ ਧਮਕੀਆਂ ਮਿਲ ਰਹੀਆਂ ਸਨ। ਉਧਰ ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਹਾਂ ਕਾਰਾਂ ਨੂੰ ਬਰਾਮਦ ਕਰ ਲਿਆ ਹੈ। ਪੁਲਿਸ ਦਾ ਕਹਿਣਾ ਗਈ ਕਿ ਪੰਜ ਲੋਕਾਂ ਨੂੰ ਰਾਊਂਡ ਅਪ ਕਰ ਲਿਆ ਗਿਆ ਹੈ ਅਤੇ ਇਹਨਾਂ ਦੀ ਭਾਲ ਜਾਰੀ ਹੈ। ਫਿਲਹਾਲ ਪੁਲਿਸ ਮੌਕੇ ਤੇ ਪਹੁੰਚੀ ਹੈ ਅਤੇ ਕਾਰਵਾਈ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
