ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਦੇਰ ਸ਼ਾਮ ਪਿੰਡ ਵਿੱਚ ਦੋ ਧਿਰਾਂ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਇੱਕ ਕਿਸਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵੀਰ ਕੁਮਾਰ ਨੇ ਦੱਸਿਆ, ”ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਗੋਲੀ ਲੱਗੀ ਹੈ। ਜਸਪਾਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਹਰਿਆਣਾ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ, ਮਹਿੰਗਾਈ ਭੱਤੇ ‘ਚ ਕੀਤਾ ਵਾਧਾ
ਮਾਮਲੇ ਦੀ ਜਾਂਚ ਪੜਤਾਲ ਅਧਿਕਾਰੀ ਬਲਵੀਰ ਕੁਮਾਰ ਕਰ ਰਹੇ ਹਨ। ਅਤੇ ਮ੍ਰਿਤਕ ਦੇ ਲੜਕੇ ਗੁਰਮੁੱਖ ਸਿੰਘ ਦੇ ਬਿਆਨ ਦਰਜ ਕਰਨ ਤੋਂ ਬਾਅਦ ਇੱਕ ਅਣਪਛਾਤੇ ਅਤੇ 5 ਦੋਸ਼ੀਆਂ ਨੂੰ ਨਾਮਜ਼ਦ ਕਰਕੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਜਿਸ ਵਿੱਚ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਬਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦੇ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਦੇ ਨਾਮ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: